PSEB ਦਾ ਵਿਦਿਆਰਥੀਆਂ ਲਈ ਅਹਿਮ ਫ਼ੈਸਲਾ, 9ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ਦੇਣ ਧਿਆਨ

Tuesday, Mar 26, 2024 - 12:56 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵੱਲੋਂ ਨਵੇਂ ਸ਼ੁਰੂ ਕੀਤੇ ਗਏ ਸਕੂਲਜ਼ ਆਫ ਐਮੀਨੈਂਸ ਅਤੇ ਪਹਿਲਾਂ ਤੋਂ ਚੱਲ ਰਹੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਲਈ ਜਾਏਗੀ। ਇਸ ਪ੍ਰੀਖਿਆ ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਹੀ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ 'ਚ ਦਾਖ਼ਲਾ ਮਿਲੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ 'ਚ 9ਵੀਂ ਅਤੇ 11ਵੀਂ ਜਮਾਤਾਂ 'ਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਘਰ ਦੇ ਪਤੇ ‘ਤੇ ਰੋਲ ਨੰਬਰ ਨਹੀਂ ਭੇਜੇ ਜਾਣਗੇ, ਸਗੋਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਪ੍ਰਾਪਤ ਕਰਨੇ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਵਿਭਾਗ ਨੇ ਪ੍ਰੀਖਿਆ ਕੇਂਦਰਾਂ ਲਈ ਸਟਾਫ਼ ਨਿਯੁਕਤ ਕਰਨ ਸਮੇਤ ਹੋਰ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ। ਇਸ ਵਾਰ ਐੱਸ. ਓ. ਈ. ਅਤੇ ਮੈਰੀਟੋਰੀਅਸ ਸਕੂਲਾਂ 'ਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਦੋਂ ਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 15 ਹਜ਼ਾਰ ਲੀਟਰ ਲਾਹਣ ਬਰਾਮਦ

ਸਕੂਲ ਆਫ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖ਼ਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ, ਜਦੋਂਕਿ ਰਾਖਵੇਂਕਰਨ ਨਾਲ ਸਬੰਧਿਤ ਨਿਯਮ ਲਾਗੂ ਰਹਿਣਗੇ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਕੁੱਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ। ਰੋਲ ਨੰਬਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ pseb.ac.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov.in ‘ਤੇ ਕਲਿੱਕ ਕਰਨਾ ਹੋਵੇਗਾ। ਪੇਜ ‘ਤੇ ਜਾਂਦੇ ਹੀ ਤੁਸੀਂ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਿਤ ਲਿੰਕ ‘ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕੋਗੇ।

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ ਇਹ ਰੋਲ ਨੰਬਰ ਡਾਊਨਲੋਡ ਕਰਕੇ ਦੇਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਕ ਪੱਤਰਕਾਰ ਵੱਲੋਂ ਜਦੋਂ ਅੱਜ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਤਾਂ ਸਰਦਾਰ ਬਲਦੇਵ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਇਹ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਪਹੁੰਚੇ ਹੋਏ ਸਨ, ਜਿਨ੍ਹਾਂ ਨੂੰ ਸਕੂਲ ਦੀ ਪ੍ਰਿੰਸੀਪਲ ਹਰਮਿੰਦਰ ਕੌਰ ਵੱਲੋਂ ਮੌਕੇ 'ਤੇ ਹੀ ਰੋਲ ਨੰਬਰ ਡਾਊਨਲੋਡ ਕਰਕੇ ਦਿੱਤੇ ਜਾ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News