ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਤਹਿਸੀਲਾਂ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

05/29/2023 4:04:53 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੈਂਡ ਰਿਕਾਰਡ ਸੁਸਾਇਟੀ ਨਾਲ ਕੀਤੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਇਹ ਵੀ ਪੜ੍ਹੋ- ਕੁੱਖ 'ਚ ਪਲ ਰਹੀ ਕੁੜੀ ਦਾ ਸੁਹਰਿਆਂ ਨੂੰ ਲੱਗਾ ਪਤਾ, ਇਨਸਾਨੀਅਤ ਭੁੱਲ ਟੱਪ ਦਿੱਤੀਆਂ ਹੱਦਾਂ

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ। ਅਸੀਂ ਸਾਰੇ ਰਿਕਾਰਡ ਆਨਲਾਈਨ ਕਰਨ ਜਾ ਰਹੀ ਹੈ ਤੇ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ 'ਚ ਕਰਨ ਦਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ 'ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।

ਇਹ ਵੀ ਪੜ੍ਹੋ- CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ 'ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 

Simran Bhutto

This news is Content Editor Simran Bhutto