ਪੰਜਾਬ ''ਚ ਕੈਦੀਆਂ ਦੀ ਸਜ਼ਾ ਮੁਆਫ਼ੀ ਬਾਰੇ ਅਹਿਮ ਫ਼ੈਸਲਾ, ਹੁਣ ਸਿੱਧਾ ਮੁੱਖ ਮੰਤਰੀ...

Monday, Feb 10, 2025 - 11:52 AM (IST)

ਪੰਜਾਬ ''ਚ ਕੈਦੀਆਂ ਦੀ ਸਜ਼ਾ ਮੁਆਫ਼ੀ ਬਾਰੇ ਅਹਿਮ ਫ਼ੈਸਲਾ, ਹੁਣ ਸਿੱਧਾ ਮੁੱਖ ਮੰਤਰੀ...

ਚੰਡੀਗੜ੍ਹ (ਅੰਕੁਰ) : ਰਾਜਪਾਲ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੇ ਕੇਸ ਕੈਬਨਿਟ ਰਾਹੀਂ ਭੇਜਣ ਦੀ ਬਜਾਏ ਸਿੱਧੇ ਮੁੱਖ ਮੰਤਰੀ ਰਾਹੀਂ ਭੇਜਣ। ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜੇਲ੍ਹ ’ਚ ਬੰਦ ਕੈਦੀਆਂ ਦੀ ਸਜ਼ਾ ’ਚ ਰਾਹਤ ਜਾਂ ਮੁਆਫ਼ੀ ਦੇਣ ਸਬੰਧੀ ਲਏ ਗਏ ਫ਼ੈਸਲੇ ਨੂੰ ਮੌਜੂਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਲਟ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ

ਕੈਦੀਆਂ ਦੀ ਸਜ਼ਾ ਮੁਆਫ਼ੀ ਸਬੰਧੀ ਫਾਈਲਾਂ ਗਣਤੰਤਰ ਦਿਹਾੜੇ ਤੋਂ ਪਹਿਲਾਂ ਪਾਸ ਕੀਤੀਆਂ ਜਾਂਦੀਆਂ ਸਨ ਪਰ ਦਿੱਲੀ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਦੇ ਰੁਝੇਵਿਆਂ ਕਾਰਨ ਇਹ ਫਾਈਲਾਂ ਪਾਸ ਨਹੀਂ ਹੋ ਸਕੀਆਂ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ

ਹੁਣ ਰਾਜਪਾਲ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਕਿ ਅਜਿਹੇ ਕੇਸ ਕੈਬਨਿਟ ’ਚ ਲਿਆਂਦੇ ਬਿਨਾਂ ਸਿੱਧੇ ਉਨ੍ਹਾਂ ਨੂੰ ਭੇਜੇ ਜਾ ਸਕਦੇ ਹਨ। ਹੁਣ ਕੈਦੀਆਂ ਦੀ ਸਜ਼ਾ ’ਚ ਰਾਹਤ ਦੇ ਮਾਮਲਿਆਂ ਨੂੰ ਹੱਲ ਕਰਨ ’ਚ ਕੋਈ ਦੇਰੀ ਨਹੀਂ ਹੋਵੇਗੀ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News