ਪੰਜਾਬ ਕੈਬਨਿਟ ''ਚ ਲਏ ਗਏ ਅਹਿਮ ਫ਼ੈਸਲੇ, ਸੂਬੇ ''ਚ ਵਧਾਈਆਂ ਗਈਆਂ PCS ਦੀਆਂ ਪੋਸਟਾਂ
Thursday, Aug 29, 2024 - 06:52 PM (IST)
ਚੰਡੀਗੜ੍ਹ (ਵੈੱਬ ਡੈਸਕ)- 2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ 'ਤੇ ਪੰਜਾਬ ਕੈਬਨਿਟ ਵੱਲੋਂ ਮੋਹਰ ਲਗਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਵਿਚ ਪੀ. ਸੀ. ਐੱਸ. ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਪੀ. ਸੀ. ਐੱਸ. (ਪੰਜਾਬ ਸਿਵਿਲ ਸਰਵਿਸੇਜ਼) ਦੇ ਅਹੁਦਿਆਂ ਦੀ ਗਿਣਤੀ 310 ਤੋਂ ਵਧਾ ਕੇ 369 ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਾਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਸੋਧ ਤਹਿਤ ਪਾਰਟੀ ਸਿੰਬਲ 'ਤੇ ਨਹੀਂ ਲੜੀ ਜਾਵੇਗੀ। ਪੰਜਾਬ ਵਿੱਚ ਪਹਿਲਾਂ ਪੰਚ-ਸਰਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾ ਸਕਦੀਆਂ ਸਨ ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦਾ ਨਿਯਮ ਖ਼ਤਮ ਕਰ ਦਿੱਤਾ ਹੈ। ਮਾਲੇਰਕੋਟਲਾ ਨੂੰ ਸੈਸ਼ਨ ਕੋਰਟ ਦਿੱਤਾ ਜਾਵੇਗਾ। ਮਾਲੇਰਕੋਟਲਾ ਨੂੰ ਸੈਸ਼ਨ ਕੋਰਟ ਦਿੱਤਾ ਜਾਵੇਗਾ। ਮਾਲੇਰਕੋਟਲਾ ਨੂੰ ਸਭ ਡਿਵੀਜ਼ਨ ਤੋਂ ਸੈਸ਼ਨ ਡਿਵੀਜ਼ਨ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
ਮੰਤਰੀ ਮੰਡਲ ਦੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਘੱਗਰ ਦਰਿਆ ਦੇ ਆਸ-ਪਾਸ ਰਹਿਣ ਵਾਲੇ ਪਿੰਡਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੇ ਘੱਗਰ ਨੇੜੇ 20 ਏਕੜ ਪੰਚਾਇਤੀ ਜ਼ਮੀਨ ਲੈ ਲਈ ਹੈ। ਇਥੇ 40 ਫੁੱਟ ਡੂੰਘਾ ਛੱਪੜ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਾਊਸ ਸਰਜਨ ਦੀਆਂ 450 ਅਸਾਮੀਆਂ 'ਤੇ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਮਰ ਕੈਦ ਜਾਂ ਹੋਰ ਅਪਰਾਧ ਦੇ ਤਹਿਤ 10 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਗਨਾ ਰਣੌਤ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਕੰਗਨਾ ਨੂੰ ਕਿਸੇ ਚੰਗੇ ਹਸਪਤਾਲ ਵਿੱਚ ਦਾਖ਼ਲ ਕਰਵਾ ਕੇ ਭਾਜਪਾ ਨੂੰ ਉਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਐਕਟਿਵਾ ਤੇ ਟਰੱਕ ਦੀ ਟੱਕਰ ਦੌਰਾਨ RCF ਦੇ ਮੁਲਾਜ਼ਮ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ