PCR ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, SSP ਨੇ ਲੋਕਾਂ ਨੂੰ ਵੀ ਕੀਤੀ ਖ਼ਾਸ ਅਪੀਲ

Saturday, Jul 20, 2024 - 10:57 AM (IST)

PCR ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, SSP ਨੇ ਲੋਕਾਂ ਨੂੰ ਵੀ ਕੀਤੀ ਖ਼ਾਸ ਅਪੀਲ

ਫਿਰੋਜ਼ਪੁਰ (ਕੁਮਾਰ) : ਐੱਸ. ਐੱਸ. ਸੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਪੀ. ਸੀ. ਆਰ. ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦਾ Alert, ਸੂਬਾ ਵਾਸੀਆਂ ਲਈ ਜਾਰੀ ਹੋਈ ਚਿਤਾਵਨੀ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਉਨ੍ਹਾਂ ਪੀ. ਸੀ. ਆਰ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਦੇ ਸਾਰੇ ਖੇਤਰਾਂ ’ਚ ਗਸ਼ਤ ਕਰਦੇ ਹੋਏ ਸ਼ੱਕੀ ਵਿਅਕਤੀਆਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ।

ਇਹ ਵੀ ਪੜ੍ਹੋ : ਕੇਂਦਰ ਨੂੰ ਪੰਜਾਬ ਲਈ ਵੀ ਵਿਸ਼ੇਸ਼ ਪੈਕੇਜ ਦੇਣ ’ਤੇ ਵਿਚਾਰ ਕਰਨਾ ਚਾਹੀਦੈ : ਸਾਹਨੀ

ਐੱਸ. ਐੱਸ. ਪੀ. ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ’ਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਬੰਦ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ’ਚ ਪੁਲਸ ਦਾ ਸਹਿਯੋਗ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News