ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ: ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ

Monday, Mar 03, 2025 - 12:32 PM (IST)

ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ: ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ

ਲੁਧਿਆਣਾ (ਵਿੱਕੀ): ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ 2025-26 ’ਚ ਸਕੂਲਜ਼ ਆਫ ਐਮੀਨੈਂਸ (ਐੱਸ. ਓ. ਈ.) ਅਤੇ ਮੈਰੀਟੋਰੀਅਸ ਸਕੂਲਾਂ ’ਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ

ਪ੍ਰਾਪਤ ਜਾਣਕਾਰੀ ਅਨੁਸਾਰ 27 ਫਰਵਰੀ ਤੱਕ ਕੁੱਲ 1,64,061 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ’ਚੋਂ 75,017 ਵਿਦਿਆਰਥੀਆਂ ਨੇ 9ਵੀਂ ਜਮਾਤ ਲਈ ਅਤੇ 89,044 ਵਿਦਿਆਰਥੀਆਂ ਨੇ 11ਵੀਂ ਜਮਾਤ ਲਈ ਅਪਲਾਈ ਕੀਤਾ ਹੈ। ਬਹੁਤ ਸਾਰੇ ਰਜਿਸਟਰਡ ਵਿਦਿਆਰਥੀਆਂ ਨੇ ਆਪਣੀਆਂ ਅਰਜ਼ੀਆਂ ’ਚ ਕੁਝ ਗਲਤ ਜਾਣਕਾਰੀ ਦਰਜ ਕੀਤੀ ਹੈ, ਜਿਸ ਨੂੰ ਠੀਕ ਕਰਨ ਲਈ 3 ਤੋਂ 5 ਮਾਰਚ ਤੱਕ ਪੋਰਟਲ ’ਤੇ ਇਕ ਸੁਧਾਰ ਵਿੰਡੋ ਖੋਲ੍ਹੀ ਜਾਵੇਗੀ। ਵਿਦਿਆਰਥੀ ਸੋਧ ਬਟਨ ਦੀ ਵਰਤੋਂ ਕਰ ਕੇ ਗਲਤ ਜਾਣਕਾਰੀ ਨੂੰ ਠੀਕ ਕਰ ਸਕਦੇ ਹਨ ਅਤੇ ਅੰਤਿਮ ਸਬਮਿਸ਼ਨ ਲਾਜ਼ਮੀ ਹੋਵੇਗੀ।

ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਸੀ ਕਿ ਅੰਤਿਮ ਰੂਪ ’ਚ ਜਮ੍ਹਾ ਕਰਵਾਉਣਾ ਲਾਜ਼ਮੀ ਹੈ, ਨਹੀਂ ਤਾਂ ਇਸ ਤੋਂ ਬਿਨਾਂ ਐਡਮਿਟ ਕਾਰਡ ਪ੍ਰਾਪਤ ਨਹੀਂ ਹੋਵੇਗਾ। ਜੇਕਰ ਕੋਈ ਵਿਦਿਆਰਥੀ ਅੰਤਿਮ ਸਪੁਰਦਗੀ ਨਹੀਂ ਕਰਦਾ ਹੈ, ਤਾਂ ਉਸ ਨੂੰ ਰੋਲ ਨੰਬਰ (ਐਡਮਿਟ ਕਾਰਡ) ਜਾਰੀ ਨਹੀਂ ਕੀਤਾ ਜਾਵੇਗਾ ਅਤੇ ਉਹ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਸਕੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਐਡਮਿਟ ਕਾਰਡ 10 ਮਾਰਚ ਤੋਂ ਉਪਲੱਬਧ ਹੋਣਗੇ

9ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ 16 ਮਾਰਚ ਨੂੰ ਹੋਵੇਗੀ, ਜਿਸ ਦੇ ਦਾਖਲਾ ਕਾਰਡ 10 ਮਾਰਚ ਤੋਂ ਪੋਰਟਲ ’ਤੇ ਉਪਲਬਧ ਹੋਣਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹੇ ਦੇ ਸਾਰੇ ਰਜਿਸਟਰਡ ਵਿਦਿਆਰਥੀਆਂ ਨੂੰ ਗਲਤੀ ਸੁਧਾਰਨ ਅਤੇ ਐਡਮਿਟ ਕਾਰਡ ਡਾਊਨਲੋਡ ਕਰਨ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News