ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਚੁੱਕੇ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦੇ ਮੁੱਦੇ

Friday, Jun 24, 2022 - 08:32 PM (IST)

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਸਾਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਇਕਜੁੱਟ ਹੋਣ ਦੀ ਲੋੜ ਹੈ। ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਨਾਲ ਸਹਿਯੋਗ ਕਰਕੇ ਘੱਟੋ-ਘੱਟ ਉਹ ਮਸਲੇ ਜਿਹੜੇ ਸਭ ਦੇ ਸਾਂਝੇ ਹਨ, ਉਨ੍ਹਾਂ ਦਾ ਕੋਈ ਨਾ ਕੋਈ ਹੱਲ ਕੱਢ ਸਕੀਏ ਤਾਂ ਕਿ ਪੰਜਾਬ 'ਤੇ ਪਏ ਬੋਝ ਨੂੰ ਕੁਝ ਘੱਟ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਦੇ ਘੋਟਾਲੇ ਦੀ ਜਾਂਚ CBI ਨੂੰ ਸੌਂਪਣ ਦੀ ਕੀਤੀ ਮੰਗ

ਖਹਿਰਾ ਨੇ ਸਭ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜਿਵੇਂ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ 'ਚ BSF ਦਾ ਘੇਰਾ ਵਧਾਇਆ, BBMB, ਚੰਡੀਗੜ੍ਹ ਦੇ ਕਰਮਚਾਰੀਆਂ ਬਾਰੇ ਇਕ ਨੋਟਿਸ ਜਾਰੀ ਕਰਕੇ ਸਾਡੇ ਅਧਿਕਾਰਾਂ 'ਤੇ ਡਾਕਾ ਮਾਰਿਆ, ਉਸੇ ਤਰ੍ਹਾਂ ਅੱਜ ਪੰਜਾਬ ਯੂਨੀਵਰਸਿਟੀ 'ਤੇ ਡਾਕਾ ਵੱਜਣ ਜਾ ਰਿਹਾ ਹੈ। ਹਾਈ ਕੋਰਟ 'ਚ ਚੱਲ ਰਹੇ ਕੇਸ ਦੌਰਾਨ ਜੱਜ ਨੇ ਭਾਜਪਾ ਨੂੰ ਇਕ ਰਾਹ ਦਿੱਤਾ ਕਿ ਕਿਉਂ ਨਾ ਜਿਵੇਂ ਤੁਸੀਂ ਚੰਡੀਗੜ੍ਹ੍ ਦੇ ਬਾਕੀ ਕਰਮਚਾਰੀ ਟੇਕਓਵਰ ਕੀਤੇ, ਉਸੇ ਤਰ੍ਹਾਂ ਯੂਨੀਵਰਸਿਟੀ ਵੀ ਟੇਕਓਵਰ ਕਰ ਲਓ। ਇਹ ਬਿਆਨ ਆਉਂਦਿਆਂ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ। ਇਸ ਮੁੱਦੇ 'ਤੇ ਸਾਰੀਆਂ ਪਾਰਟੀਆਂ ਮਿਲ ਕੇ ਆਵਾਜ਼ ਉਠਾਉਣ ਕਿਉਂਕਿ ਇਹ ਪੰਜਾਬ ਲਈ ਬਹੁਤ ਹੀ ਗੰਭੀਰ ਮੁੱਦਾ ਹੈ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਵਾਹਨਾਂ ਦੇ ਫੈਂਸੀ ਨੰਬਰਾਂ ਨੂੰ ਲੈ ਕੇ ਨਵਾਂ ਹੁਕਮ ਜਾਰੀ

ਇਸ ਤੋਂ ਬਾਅਦ ਖਹਿਰਾ ਨੇ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉਠਾਇਆ, ਜਿਸ ਬਾਰੇ ਉਨ੍ਹਾਂ ਕਿਹਾ ਕਿ ਇੱਥੇ ਇਕ ਇੰਡਸਟਰੀ ਪਾਰਕ ਪਲਾਨ ਕੀਤਾ ਜਾ ਰਿਹਾ ਹੈ। ਮੱਤੇਵਾੜਾ ਤੇ ਸੇਖੋਂਵਾਲ ਪਿੰਡ ਨੇੜੇ ਸਤਲੁਜ ਕੰਢੇ ਲੁਧਿਆਣੇ ਜ਼ਿਲ੍ਹੇ 'ਚ 3 ਜੰਗਲ ਲੱਗਦੇ ਹਨ, ਜਿਨ੍ਹਾਂ 'ਚ ਜਸਪਾਲ ਕਾਦਰ, ਮੱਤੇਵਾੜਾ ਤੇ ਹੈਦਰ ਨਗਰ, ਜਿੱਥੇ ਸਰਕਾਰ ਧੱਕੇ ਨਾਲ ਇੰਡਸਟਰੀ ਲਗਾਉਣਾ ਚਾਹੁੰਦੀ ਹੈ, ਜਿਸ ਦਾ ਸਾਰਾ ਗੰਦਾ ਪਾਣੀ ਸਤਲੁਜ 'ਚ ਸੁੱਟਿਆ ਜਾਵੇਗਾ। ਜਿਵੇਂ ਲੋਕ ਬੁੱਢੇ ਨਾਲੇ ਦੇ ਪਾਣੀ ਨਾਲ ਬੀਮਾਰ ਹੋ ਰਹੇ ਹਨ, ਕੈਂਸਰ ਫੈਲ ਰਿਹਾ ਹੈ, ਉਸੇ ਤਰ੍ਹਾਂ ਸਤਲੁਜ ਦਾ ਪਾਣੀ ਖਰਾਬ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖਹਿਰਾ ਨੇ ਪਿਛਲੇ ਸਮਿਆਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਮੁੱਦਾ ਵੀ ਵਿਧਾਨ ਸਭਾ ਉਠਾਇਆ।

ਇਹ ਵੀ ਪੜ੍ਹੋ : ਪੰਜਾਬ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਮਿਲੇਗੀ ਹੁਣ ਇਹ ਖਾਸ ਸਹੂਲਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News