ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

Monday, Jun 15, 2026 - 12:19 PM (IST)

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੰਮ੍ਰਿਤਸਰ (ਰਮਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ-2026 ਦੀਆਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਮੁੱਚੀਆਂ ਸਿੱਖ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਫੈਡਰੇਸ਼ਨਾਂ, ਸਿੱਖ ਵਿਦਵਾਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਕੌਮ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ-2026 ਦੀਆਂ ਇਤਰਾਜ਼ਯੋਗ ਧਾਰਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਥ ਦੇ ਸਾਹਮਣੇ ਕਈ ਚੁਣੌਤੀਆਂ ਖੜ੍ਹੀਆਂ ਹਨ ਅਤੇ ਇਨ੍ਹਾਂ ਦਾ ਮੁਕਾਬਲਾ ਸਿਰਫ਼ ਆਪਸੀ ਏਕਤਾ ਅਤੇ ਮਿਲ ਬੈਠ ਕੇ ਕੀਤੇ ਗਏ ਫੈਸਲਿਆਂ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਆਸ ਜਤਾਈ ਕਿ ਗੁਰੂ ਮਹਾਰਾਜ ਦੀ ਕਿਰਪਾ ਨਾਲ ਸਮੁੱਚਾ ਪੰਥ ਇਕਜੁੱਟ ਹੋ ਕੇ ਕੌਮ ਦੇ ਚੰਗੇ ਭਵਿੱਖ ਲਈ ਸਾਂਝੀ ਰਣਨੀਤੀ ਤਿਆਰ ਕਰੇਗਾ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ, ਸ਼ਾਨ ਅਤੇ ਸੁਤੰਤਰਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਾ ਕੋਈ ਪਹਿਲਾਂ ਅੜਿਆ ਹੈ ਅਤੇ ਨਾ ਹੀ ਕੋਈ ਇਸ ਦੀ ਮਰਿਆਦਾ ਨੂੰ ਝੁਕਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਸਦੀਵੀ ਤਖ਼ਤ ਹੈ ਅਤੇ ਇਸ ਦੇ ਸਨਮਾਨ ਦੀ ਰੱਖਿਆ ਲਈ ਪੂਰਾ ਪੰਥ ਹਮੇਸ਼ਾ ਇੱਕਜੁੱਟ ਰਹੇਗਾ। ਅੰਤ ਵਿੱਚ ਉਨ੍ਹਾਂ ਸਮੁੱਚੀ ਸੰਗਤ ਨੂੰ ਪੰਥਕ ਏਕਤਾ ਬਣਾਈ ਰੱਖਣ ਅਤੇ ਕੌਮ ਦੇ ਹਿੱਤਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News