ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਅਹਿਮ ਮੀਟਿੰਗ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
Monday, Aug 24, 2026 - 05:58 PM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਅਹੁਦੇਦਾਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪਾਰਟੀ ਨੂੰ ਨਿਸ਼ਚਿਤ ਪੱਧਰ 'ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਨਵੇਂ ਬਣੇ ਅਹੁਦੇਦਾਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਹ ਮੀਟਿੰਗ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ 'ਚ ਸਮੂਹ ਮੈਂਬਰਾਂ ਦੀ ਸ਼ਮੂਲੀਅਤ 'ਚ ਮੀਟਿੰਗ ਦੀਵਾਨ ਹਾਲ 'ਚ ਹੋਈ। ਇਸ ਮੌਕੇ ਇਸਤਰੀ ਅਕਾਲੀ ਦਲ ਦੇ ਮੈਂਬਰ ਸਾਹਿਬਾਨ ਨੂੰ ਵੀ ਹਲਕਾ ਵਾਰ ਅਤੇ ਪਿੰਡਾਂ ਦੀਆਂ ਅਹੁਦੇਦਾਰੀਆਂ ਦੇ ਕੇ ਵੱਖ-ਵੱਖ ਜ਼ਿੰਮੇਵਾਰੀਆਂ ਨਾਲ ਨਵਾਜਿਆ ਗਿਆ।
ਇਹ ਵੀ ਪੜ੍ਹੋ: ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ 'ਚ ਪ੍ਰੇਮਿਕਾ ਬਾਰੇ ਖੋਲ੍ਹੇ ਵੱਡੇ ਰਾਜ

ਮੀਟਿੰਗ ਤੋਂ ਪਹਿਲਾਂ ਸਮੂਹ ਨਵੇਂ ਅਹੁਦੇਦਾਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ 'ਚ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਮੀਟਿੰਗ ਹਾਲ 'ਚ ਸਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਮਕਸਦ 'ਮੀਰੀ ਪੀਰੀ ਖ਼ਾਲਸਾ ਮਾਰਚ' ਦੇ ਸੁਆਗਤ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣਾ ਸੀ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
ਇਹ ਖ਼ਾਲਸਾ ਮਾਰਚ 3 ਤਾਰੀਖ਼ ਨੂੰ ਰੋਪੜ ਅਤੇ 4 ਤਾਰੀਖ਼ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਿਹਾ ਹੈ। ਮਾਰਚ ਦੇ ਰਸਤੇ 'ਚ ਅਤੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਇਸ ਦੇ ਸ਼ਾਨਦਾਰ ਸੁਆਗਤ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ। ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਹੁੰਚ ਕੇ ਅਪਣੀ ਹਾਜ਼ਰੀ ਲਗਵਾਉਣ ਅਤੇ ਇਸ ਖ਼ਾਲਸਾ ਮਾਰਚ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
