ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਦੀਆਂ ਤਾਰੀਖ਼ਾ ਦਾ ਹੋ ਸਕਦੈ ਐਲਾਨ

11/20/2023 9:24:40 AM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ : ਮਸ਼ਹੂਰ ਕਾਰੋਬਾਰੀ ਦਾ ਪੁੱਤ ਫੈਕਟਰੀ ਬਾਹਰੋਂ ਅਗਵਾ, ਅਗਵਾਕਾਰਾਂ ਨੇ ਮਾਰੀ ਗੋਲੀ

ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਤਾਰੀਖ਼ਾਂ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਧਾਇਕ ਅੱਜ ਪਰਿਵਾਰਕ ਮੈਂਬਰਾਂ ਨਾਲ ਜਾਣਗੇ ਗੁਰਦੁਆਰਾ ਕਰਤਾਰਪੁਰ ਸਾਹਿਬ

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News