ਦਿੱਲੀ ''ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ

Thursday, Sep 03, 2026 - 07:28 PM (IST)

ਦਿੱਲੀ ''ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ

ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ਵਿਚ ਇਕ ਉੱਚ-ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਦੀ ਬੱਸ ਯਾਤਰਾ ਨੂੰ ਲੈ ਕੇ ਵਿਸ਼ੇਸ਼ ਮੰਥਨ ਕੀਤਾ ਗਿਆ। ਇਸ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਮੁੱਖ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਹਾਲਾਂਕਿ ਇਸ ਅਹਿਮ ਬੈਠਕ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਗੈਰ-ਹਾਜ਼ਰ ਰਹੇ।  

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

PunjabKesari

ਜਾਣਕਾਰੀ ਮੁਤਾਬਕ ਦਿੱਲੀ ਵਿਖੇ ਅਸ਼ੋਕਾ ਹੋਟਲ ਵਿਚ ਕੀਤੀ ਗਈ ਮੀਟਿੰਗ ਦੌਰਾਨ ਸੂਬੇ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਆਗਾਮੀ ਸਿਆਸੀ ਰਣਨੀਤੀਆਂ ਅਤੇ ਪਾਰਟੀ ਦੇ ਅੰਦਰੂਨੀ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੰਥਨ ਦੌਰਾਨ ਪੰਜਾਬ ਕਾਂਗਰਸ ਦੇ ਕੋ-ਇੰਚਾਰਜ ਸੂਰਜ ਸਿੰਘ ਠਾਕੁਰ ਵੀ ਮੌਜੂਦ ਰਹੇ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਅਤੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਪੰਜਾਬ ਦੇ ਨੇਤਾਵਾਂ ਨਾਲ ਇੱਕਜੁੱਟਤਾ ਨਾਲ ਕੰਮ ਕਰਨ ਅਤੇ ਆਪਸੀ ਮਤਭੇਦਾਂ ਨੂੰ ਸੁਲਝਾਉਣ 'ਤੇ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਯਾਤਰਾ ਦੀ ਤਾਰੀਖ਼ ਅਤੇ ਪ੍ਰਸਤਾਵ

ਮੀਟਿੰਗ ਮਗਰੋਂ ਭੁਪੇਸ਼ ਬਘੇਲ ਨੇ ਕਿਹਾ ਕਿ ਮੀਟਿੰਗ ਵਿਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਚਰਚਾ ਕੀਤੀ ਗਈ ਹੈ, ਜਿਸ ਸਬੰਧੀ ਇਕ ਪ੍ਰਸਤਾਵ ਬਣਾ ਕੇ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਹੁਣ ਰਾਹੁਲ ਗਾਂਧੀ ਦੀ ਟੀਮ ਆਪਣੇ ਸ਼ੈਡਿਊਲ ਮੁਤਾਬਕ ਤਾਰੀਖ਼ਾਂ ਨੂੰ ਅੰਤਿਮ ਰੂਪ ਦੇਵੇਗੀ। ਹਾਲਾਂਕਿ ਇਸ ਬੈਠਕ 'ਚ ਯਾਤਰਾ ਦੀ ਅੰਤਿਮ ਤਾਰੀਖ਼ ਤੈਅ ਨਹੀਂ ਹੋ ਸਕੀ ਹੈ ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਦੌਰਾ 10 ਸਤੰਬਰ ਤੋਂ ਬਾਅਦ ਹੋਵੇਗਾ। ਉਥੇ ਹੀ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦੇ ਮੀਟਿੰਗ 'ਚ ਸ਼ਾਮਲ ਨਾ ਹੋਣ ਕਾਰਨ ਪਾਰਟੀ ਦੇ ਅੰਦਰੂਨੀ ਖਿੱਚੋਂਤਾਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ। 

ਪੰਜਾਬ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਟੀਮ ਨੂੰ ਤਿੰਨ ਵੱਖ-ਵੱਖ ਰੂਟ ਪ੍ਰਸਤਾਵ (ਪ੍ਰਪੋਜ਼ਲ) ਦਿੱਤੇ ਗਏ ਹਨ
ਪਹਿਲਾ ਪ੍ਰਸਤਾਵ (2 ਦਿਨ ਦਾ ਦੌਰਾ)- ਇਹ ਯਾਤਰਾ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋ ਕੇ ਤਰਨਤਾਰਨ, ਫਿਰੋਜ਼ਪੁਰ, ਬਠਿੰਡਾ ਸਮੇਤ ਮਾਲਵਾ ਦੇ ਕੁਝ ਜ਼ਿਲ੍ਹਿਆਂ ਨੂੰ ਕਵਰ ਕਰੇਗੀ ਅਤੇ ਦੂਜੇ ਦਿਨ ਲੁਧਿਆਣਾ ਤੋਂ ਹੁੰਦੇ ਹੋਏ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।
ਦੂਜਾ ਪ੍ਰਸਤਾਵ (4 ਦਿਨ ਦਾ ਦੌਰਾ)- ਇਸ ਯੋਜਨਾ ਤਹਿਤ ਪੰਜਾਬ ਦੇ ਤਿੰਨੋਂ ਖੇਤਰ, ਮਾਲਵਾ, ਦੋਆਬਾ ਅਤੇ ਮਾਝਾ 'ਚ ਬੱਸ ਯਾਤਰਾ ਕੱਢੀ ਜਾਵੇਗੀ।
ਤੀਜਾ ਪ੍ਰਸਤਾਵ (6 ਦਿਨ ਦਾ ਦੌਰਾ)- ਇਸ ਦੇ ਤਹਿਤ ਰਾਹੁਲ ਗਾਂਧੀ 3 ਦਿਨ ਮਾਲਵਾ 'ਚ ਅਤੇ ਬਾਕੀ 3 ਦਿਨ ਦੋਆਬਾ ਤੇ ਮਾਝਾ ਵਿੱਚ ਬਿਤਾਉਣਗੇ।

ਇਹ ਵੀ ਪੜ੍ਹੋ: ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News