ਸੁਖਬੀਰ ਬਾਦਲ ''ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ''ਤੇ SGPC ਸਖ਼ਤ
Monday, Dec 09, 2024 - 06:35 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਰੱਖੀ ਗਈ ਜਿਸ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਅੰਤ੍ਰਿਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਸਬੰਧੀ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ 'ਤੇ ਨਰਾਇਣ ਸਿੰਘ ਚੌੜਾ ਨਾਮਕ ਵਿਅਕਤੀ ਵੱਲੋ ਜੋ ਹਮਲਾ ਕੀਤਾ ਗਿਆ ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਨਰਾਇਣ ਸਿੰਘ ਚੌੜਾ ਵਲੋਂ ਜੋ ਗੋਲੀ ਚਲਾਈ ਗਈ ਹੈ, ਉਹ ਗੋਲੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦੀਵਾਰ ਨੂੰ ਜਾ ਲੱਗੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਸਬੰਧ 'ਚ ਐੱਸ. ਜੀ. ਪੀ. ਸੀ. ਦੀ ਅੰਤ੍ਰਿਗ ਕਮੇਟੀ ਦੇ ਇੱਕ ਵਫ਼ਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਣਾ ਨਾਲ ਮੁਲਾਕਾਤ ਕਰਕੇ ਨਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਰ ਦਸੰਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਜਿਸ ਤਰੀਕੇ ਦੀ ਕਾਰਗੁਜ਼ਾਰੀ ਸਾਹਮਣੇ ਆਈ ਹੈ ਉਹ ਪੁਲਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆਂ ਨਿਸ਼ਾਨ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਜਿਸ ਵਿਅਕਤੀ ਵੱਲੋਂ ਬਚਾਇਆ ਗਿਆ ਉਹ ਪੁਲਸ ਮੁਲਾਜ਼ਮ ਦੇ ਨਾਲ-ਨਾਲ ਸੁਖਬੀਰ ਬਾਦਲ ਦੇ ਪਰਿਵਾਰ ਦਾ ਹਿੱਸਾ ਵੀ ਹੈ, ਕਿਉਂਕਿ ਉਹ ਲੰਮੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੀ ਸਕਿਓਰਿਟੀ 'ਚ ਤਾਇਨਾਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਦੀ ਚੋਣਾ 'ਤੇ ਬੋਲਦਿਆਂ ਕਿਹਾ ਕਿ ਸ਼ਹੀਦੀ ਦਿਹਾੜਿਆਂ ਦੇ ਚਲਦਿਆਂ ਨਗਰ ਨਿਗਮ ਦੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਸ਼੍ਰੋਮਣੀ ਕਮੇਟੀ ਇਸ 'ਤੇ ਇਤਰਾਜ਼ ਪ੍ਰਗਟ ਕਰਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਹਾਦਸਾ, ਸਾਬਕਾ ਚੇਅਰਮੈਨ ਦੇ ਨੌਜਵਾਨ ਪੁੱਤਰ ਸਣੇ ਦੋ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8