ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, 'ਮੌਸਮ' ਨੂੰ ਲੈ ਕੇ ਵਿਭਾਗ ਨੇ ਕੀਤੀ ਭਵਿੱਖਬਾਣੀ
Friday, Sep 15, 2023 - 09:14 AM (IST)

ਚੰਡੀਗੜ੍ਹ : ਪੰਜਾਬ 'ਚ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ 'ਚ ਮੀਂਹ ਵੀ ਪੈ ਰਿਹਾ ਹੈ। ਇਸ ਨਾਲ ਮੌਸਮ ਕੁੱਝ ਠੰਡਾ ਹੋ ਜਾਵੇਗਾ ਅਤੇ ਹੁੰਮਸ ਭਰੀ ਗਰਮੀ ਤੋਂ ਲੋਕ ਬਚ ਸਕਣਗੇ।
ਇਹ ਵੀ ਪੜ੍ਹੋ : ਰੋਟੀ ਖਾਣ ਮਗਰੋਂ ਛੱਤ 'ਤੇ ਗਈ ਗਰਭਵਤੀ ਔਰਤ, ਪਿੱਛੇ ਗਏ ਪਤੀ ਨੇ ਜੋ ਦੇਖਿਆ, ਨਿਕਲ ਗਈਆਂ ਚੀਕਾਂ
ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ 'ਚ ਭਾਰੀ ਮੀਂਹ ਪਿਆ ਅਤੇ ਸੜਕਾਂ 'ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਮੁਤਾਬਕ 17 ਸਤੰਬਰ ਤੱਕ ਪੰਜਾਬ 'ਚ ਕਈ ਥਾਵਾਂ 'ਤੇ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ CM ਮਾਨ ਦਾ ਇਕ ਹੋਰ ਤੋਹਫ਼ਾ
ਦੱਸਣਯੋਗ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਪੰਜਾਬ 'ਚ ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਮੱਤ ਮਾਰੀ ਹੋਈ ਹੈ, ਜਿਸ ਕਾਰਨ ਘਰੋਂ ਬਾਹਰ ਨਿਕਲਣਾ ਵੀ ਔਖਾ ਹੋਇਆ ਪਿਆ ਸੀ। ਦਮ ਘੁੱਟਣ ਵਾਲੀ ਗਰਮੀ ਕਾਰਨ ਲੋਕ ਬੇਹੱਦ ਪਰੇਸ਼ਾਨ ਸਨ ਪਰ ਮੌਸਮ ਦੇ ਬਦਲੇ ਮਿਜਾਜ਼ ਨਾਲ ਲੋਕਾਂ ਨੂੰ ਕੁੱਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਖ ਨਵੀਂ ਪੱਛਮੀ ਗੜਬਣ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8