ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

Monday, Mar 30, 2026 - 04:12 PM (IST)

ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਅੰਮ੍ਰਿਤਸਰ (ਇੰਦਰਜੀਤ)– ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ ਚੱਲ ਰਹੇ ਸੁੰਦਰਿਕਰਨ ਅਤੇ ਨਿਰਮਾਣ ਕਾਰਜ ਅਗਲੇ 6 ਮਹੀਨਿਆਂ ਤੱਕ ਜਾਰੀ ਰਹਿਣਗੇ। ਇਸ ਦੌਰਾਨ ਕੋਈ ਵੀ ਉਡਾਣ ਰੱਦ ਨਹੀਂ ਕੀਤੀ ਜਾਵੇਗੀ ਅਤੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਕੰਮ 27 ਸਤੰਬਰ 2026 ਤੱਕ ਚੱਲਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਅਰਪੋਰਟ ਡਾਇਰੈਕਟਰ ਭੂਪੇਂਦਰ ਸਿੰਘ ਅਤੇ ਸੀਨੀਅਰ ਮੈਨੇਜਰ ਨਿਧੀ ਵਰਮਾ ਨੇ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸਮੇਂ ਵਿੱਚ ਕੋਈ ਤਬਦੀਲੀ ਹੁੰਦੀ ਹੈ ਤਾਂ ਇਸ ਬਾਰੇ ਯਾਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਏਅਰਪੋਰਟ ਅਧਿਕਾਰੀਆਂ ਮੁਤਾਬਕ ਏਅਰਲਾਈਨ ਕੰਪਨੀਆਂ ਦਾ ਸਟਾਫ ਲਗਾਤਾਰ ਯਾਤਰੀਆਂ ਨਾਲ ਸੰਪਰਕ ਵਿੱਚ ਰਹੇਗਾ ਅਤੇ ਉਨ੍ਹਾਂ ਨੂੰ ਉਡਾਣਾਂ ਦੇ ਸਮੇਂ ਅਤੇ ਸੰਭਾਵਿਤ ਦੇਰੀ ਬਾਰੇ ਨਿਯਮਾਂ ਅਨੁਸਾਰ ਅਪਡੇਟ ਕਰਦਾ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਵਿਚਾਲੇ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News