ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਉੱਠੀ ਮੰਗ

02/07/2024 1:18:10 PM

ਚੰਡੀਗੜ੍ਹ (ਮਨਜੋਤ ਸਿੰਘ) : ਪੰਜਾਬ ਦੇ ਲਗਭਗ 27,314 ਆਂਗਣਵਾੜੀ ਸੈਂਟਰਾਂ ਵਿਚ ਆਉਂਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਰੋਜ਼ਾਨਾ ਸਪਲੀਮੈਂਟਰੀ ਨਿਊਟਰੀਸ਼ਨ ਡਾਈਟ ਵਿਚ ਬਦਲਾਅ ਕਰਨ ਦੀ ਮੰਗ ਸਰਬ ਆਂਗਣਵਾੜੀ ਹੈਲਪਰ ਯੂਨੀਅਨ ਵੱਲੋਂ ਕੀਤੀ ਗਈ ਹੈ। ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਵੱਲੋਂ ਇਹ ਮੁੱਦਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਉਠਾਇਆ ਗਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਦਿੱਤੀ ਜਾ ਰਹੀ ਖੁਰਾਕ ਵਿਚ ਮੌਸਮ ਅਨੁਸਾਰ ਬਦਲਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਲਗਾਤਾਰ ਇੱਕੋ ਜਿਹੀਆਂ ਚੀਜ਼ਾਂ ਖਾਣਾ ਬੱਚਿਆਂ ਵੱਲੋਂ ਪਸੰਦ ਨਹੀਂ ਕੀਤਾ ਜਾਂਦਾ। ਬੱਚਿਆਂ ਦੀ ਪੌਸ਼ਟਿਕ ਖੁਰਾਕ ਦੀ ਗੁਣਵੱਤਾ ਵਧਾਉਂਦੇ ਹੋਏ ਖੁਰਾਕ ਵਿਚ ਮੌਸਮੀ ਫਲ, ਹਰੀਆਂ ਸਬਜ਼ੀਆਂ ਜਿਵੇਂ ਕਿ ਗਾਜਰ, ਮਟਰ, ਗੋਭੀ, ਆਲੂ ਆਦਿ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ

ਇਸ ਦੇ ਨਾਲ ਹੀ ਯੂਨੀਅਨ ਵੱਲੋਂ ਇਹ ਮੰਗ ਵੀ ਕੀਤੀ ਗਈ ਕਿ ਬੱਚਿਆਂ ਨੂੰ ਖਿਚੜੀ ਬੰਦ ਕਰਕੇ ਚੌਲ ਦਿੱਤੇ ਜਾਣ। ਇਹ ਮੰਗ ਵੀ ਕੀਤੀ ਗਈ ਕਿ ਮੁਰ-ਮੁਰੇ ਦੇ ਬਦਲੇ ਬਿਸਕੁਟ ਜਾਂ ਹਲਵਾ ਬੱਚਿਆਂ ਨੂੰ ਦਿੱਤਾ ਜਾਵੇ। ਖਿਚੜੀ ਬਣਾਉਣ ਲਈ ਚੌਲਾਂ ਨਾਲ ਦਾਲ ਵੀ ਦਿੱਤੀ ਜਾਵੇ, ਦਲੀਏ ਵਿਚ ਚੀਨੀ ਜਾਂ ਨਮਕ ਨਾ ਮਿਲਾਇਆ ਜਾਵੇ। ਇਸ ਸਬੰਧੀ ਵਿਭਾਗ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨੇ ਕਿਹਾ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਵਿਚ ਹੋਰ ਸੁਧਾਰ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News