ਅੱਤ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ
Saturday, Jun 29, 2024 - 06:27 PM (IST)
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਜਿੱਥੇ ਹੀਟ ਵੇਵ ਦੀ ਚਿਤਾਵਨੀ ਤੋਂ ਬਾਅਦ ਮਾਨਸੂਨ ਨੇ ਵੀ ਦਸਤਕ ਦੇ ਦਿੱਤੀ ਹੈ, ਉਥੇ ਹੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ ਦੌਰਾਨ ਪੰਜਾਬ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਭ ਦੇ ਵਿਚਾਲੇ ਬੱਚਿਆਂ ਦੇ ਸਕੂਲ ਵੀ 1 ਜੁਲਾਈ ਤੋਂ ਖੁੱਲ੍ਹਣ ਜਾ ਰਹੇ ਹਨ। ਹਾਲਾਤ ਨੂੰ ਦੇਖਦੇ ਹੋਏ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਮਾਪਿਆਂ ਦੀ ਚਿੰਤਾ ਵੱਧ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਅਜਿਹੇ 'ਚ ਵਿਦਿਆਰਥੀ ਅਤੇ ਮਾਪੇ ਛੁੱਟੀਆਂ ਵਧਣ ਦੀ ਉਮੀਦ ਕਰ ਰਹੇ ਹਨ ਕਿਉਂਕਿ ਮੌਸਮ ਵਿਭਾਗ ਨੇ ਜਿੱਥੇ ਹੀਟਵੇਵ ਦਾ ਅਲਰਟ ਜਾਰੀ ਕੀਤਾ ਸੀ, ਉਥੇ ਹੀ ਹੁਣ ਭਾਰੀ ਮੀਂਹ ਦੀ ਚਿਤਾਵਨੀ ਵੀ ਦਿੱਤੀ ਗਈ ਹੈ। IMD ਨੇ ਤਾਪਮਾਨ ਵਿਚ ਮਾਮੂਲੀ ਗਿਰਾਵਟ ਨੂੰ ਧਿਆਨ ਵਿਚ ਰੱਖਦੇ ਹੋਏ ਅਗਲੇ ਦੋ-ਤਿੰਨ ਦਿਨਾਂ ਤਕ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅਜਿਹੇ ਵਿਚ ਮੌਸਮ ਦੇ ਨਵੇਂ ਬਦਲਾਅ ਨਾਲ ਗਰਮੀਆਂ ਦੀਆਂ ਛੁੱਟੀਆਂ ਵਧਣ ਦੀ ਸੰਭਾਵਨਾ ਘੱਟਦੀ ਨਜ਼ਰ ਆ ਰਹੀ ਹੈ। ਫਿਲਹਾਲ ਸਿੱਖਿਆ ਵਿਭਾਗ ਵਲੋਂ ਅਜੇ ਕਿਸੇ ਤਰ੍ਹਾਂ ਦੀ ਅਪਡੇਟ ਨਹੀਂ ਦਿੱਤੀ ਗਈ ਜਦਕਿ ਮੌਸਮ ਵਿਚ ਆ ਰਹੇ ਬਦਲਾਅ ਤੋਂ ਜਾਪ ਰਿਹਾ ਹੈ ਕਿ ਸਕੂਲ 1 ਜੁਲਾਈ ਨੂੰ ਮੁੜ ਖੁਲ੍ਹ ਸਕਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8