ਪੰਜਾਬ ਦੇ ਪੈਟਰੋਲ ਪੰਪਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

Wednesday, Feb 28, 2024 - 09:30 AM (IST)

ਲੁਧਿਆਣਾ (ਖੁੱਲਰ ) : 29 ਫਰਵਰੀ ਨੂੰ ਪੰਜਾਬ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ ਅਤੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਪੈਟਰੋਲੀਅਮ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਸਚਦੇਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਡੀਜ਼ਲ-ਪੈਟਰੋਲ ਦੀ ਵਿਕਰੀ ਦੀ ਮਾਰਜ਼ਨ ਮਨੀ ਨੂੰ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਪੈਟਰੋਲ ਪੰਪ ਡੀਲਰਜ਼ ਵਲੋਂ 29 ਫਰਵਰੀ ਨੂੰ ਬੰਦ ਰੱਖੀ ਜਾਣ ਵਾਲੀ ਪੈਟਰੋਲੀਅਮ ਪਦਾਰਥਾਂ ਦੀ ਵਿੱਕਰੀ ਦੇ ਸੱਦੇ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ 90 ਉਮੀਦਵਾਰ ਲੋਕ ਸਭਾ ਚੋਣ ਲੜਨ ਦੇ ਇੱਛੁਕ, ਬਿੱਟੂ ਤੇ ਮਨੀਸ਼ ਤਿਵਾੜੀ ਗਾਇਬ

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੁੰਬਈ ਵਿਖੇ ਸਾਰੀਆਂ ਪੈਟਰੋਲੀਅਮ ਕੰਪਨੀਆਂ ਦੇ ਐਗਜ਼ੀਕਿਊਟਿਵ ਡਾਇਰੈਕਟਰਜ਼ ਦੇ ਨਾਲ ਦੇਸ਼ ਭਰ ਦੇ ਪੈਟਰੋਲ ਪੰਪ ਡੀਲਰਜ਼ ਦੀ ਹੋਈ। ਮੀਟਿੰਗ 'ਚ ਪੰਪ ਡੀਲਰਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਅੱਜ ਟਰੈਕਟਰ ਰੈਲੀ ਕਰੇਗੀ ਕਾਂਗਰਸ, ਰਾਜਾ ਵੜਿੰਗ ਨੇ ਕੀਤਾ ਐਲਾਨ

ਇਸ ਮੀਟਿੰਗ 'ਚ ਕੰਪਨੀਆਂ ਦੇ ਐਗਜ਼ੀਕਿਊਟਿਵ ਡਾਇਰੈਕਟਰਜ਼ ਵਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਰੱਖੀ ਗਈ ਮਾਰਜ਼ਨ ਮਨੀ ਵਧਾਉਣ ਦੀ ਮੰਗ ਸਮੇਤ ਹੋਰ ਮੰਗਾਂ 'ਤੇ ਵਿਚਾਰ-ਚਰਚਾ ਕਰਨ ਦੇ ਬਾਅਦ ਪੈਟਰੋਲ ਪੰਪ ਡੀਲਰਜ਼ ਨੇ ਮਾਰਜ਼ਨ ਮਨੀ ਵਧਣ ਦੇ ਭਰੋਸੇ ਤੋਂ ਬਾਅਦ ਵਾਪਸ ਲਿਆ ਫ਼ੈਸਲਾ ਪੂਰਾ ਕੀਤਾ ਜਾਵੇਗਾ। ਪੰਜਾਬ ਦੇ ਨਾਲ ਹੀ ਦੇਸ਼ ਭਰ ਦੇ ਪੈਟਰੋਲ ਪੰਪ ਡੀਲਰਜ਼ ਇਸ ਗੱਲ ਨੂੰ ਲੈ ਕੇ ਆਸਵੰਦ ਹਨ ਕਿ ਪੈਟਰੋਲੀਅਮ ਕੰਪਨੀਆਂ ਉਨ੍ਹਾਂ ਦੀ ਮਾਰਜ਼ਨ ਮਨੀ 'ਚ ਬਣਦਾ ਵਾਧਾ ਕਰ ਦੇਣਗੀਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News