ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

Thursday, Oct 10, 2024 - 10:22 AM (IST)

ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਚੰਡੀਗੜ੍ਹ 'ਚ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਦਿਨ ਦੇ ਤਾਪਮਾਨ 'ਚ ਵਾਧਾ ਹੋਵੇਗਾ। ਸੂਬੇ 'ਚੋਂ 2 ਅਕਤੂਬਰ ਨੂੰ ਮਾਨਸੂਨ ਦੀ ਵਿਦਾਈ ਹੋ ਗਈ ਸੀ। ਉਸ ਤੋਂ ਬਾਅਦ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ 6 ਤੋਂ 10 ਤਾਰੀਖ਼ ਦਰਮਿਆਨ 2 ਵੈਸਟਰਨ ਡਿਸਟਰਬੈਂਸ ਐਕਟਿਵ ਰਹਿਣਗੇ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ : 20147 ਸਰਪੰਚ ਉਮੀਦਵਾਰਾਂ ਤੇ 31381 ਪੰਚ ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ

ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹਾਲਾਂਕਿ ਉਸ ਸਮੇਂ ਉਮੀਦ ਮੁਤਾਬਕ ਮੀਂਹ ਨਹੀਂ ਪਿਆ। ਅਕਤੂਬਰ ਮਹੀਨੇ 'ਚ ਹੁਣ ਤੱਕ 34 ਫ਼ੀਸਦੀ ਘੱਟ ਮੀਂਹ ਪਿਆ ਹੈ। ਇਸ ਮੌਸਮ 'ਚ 3.7 ਐੱਮ. ਐੱਮ. ਮੀਂਹ ਪੈਂਦਾ ਸੀ, ਜਦੋਂ ਕਿ ਇਸ ਵਾਰ 2.2 ਮਿਲੀਮੀਟਰ ਮੀਂਹ ਪਿਆ ਹੈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕਈ ਜ਼ਿਲ੍ਹਿਆਂ 'ਚ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਇਸ ਦੇ ਨਾਲ ਹੀ 17 ਤਾਰੀਖ਼ ਤੱਕ ਮੌਸਮ ਸਾਫ਼ ਰਹੇਗਾ। ਨਾਲ ਹੀ, ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਰਾਬਰ ਰਹਿਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਮਾਨਸੂਨ ਦੇ ਜਾਣ ਤੋਂ ਬਾਅਦ ਚੰਡੀਗੜ੍ਹ 'ਚ ਇੱਕ ਵਾਰ ਵੀ ਬਾਰਸ਼ ਨਹੀਂ ਹੋਈ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ 'ਚ ਰਾਤ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 18.4 ਡਿਗਰੀ ਤੱਕ ਪਹੁੰਚ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News