ਸਰਕਾਰੀ ਬੱਸਾਂ ਦੀ ਹੜਤਾਲ ਦਰਮਿਆਨ ਅਹਿਮ ਖ਼ਬਰ, ਮੁੱਖ ਮੰਤਰੀ ਨੇ ਬੁਲਾਈ ਵੱਡੀ ਮੀਟਿੰਗ

Tuesday, Jan 07, 2025 - 03:25 PM (IST)

ਸਰਕਾਰੀ ਬੱਸਾਂ ਦੀ ਹੜਤਾਲ ਦਰਮਿਆਨ ਅਹਿਮ ਖ਼ਬਰ, ਮੁੱਖ ਮੰਤਰੀ ਨੇ ਬੁਲਾਈ ਵੱਡੀ ਮੀਟਿੰਗ

ਚੰਡੀਗੜ੍ਹ : ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਦੀ ਪੰਜਾਬ ਵਿਚ ਚੱਲ ਰਹੀ ਤਿੰਨ ਦਿਨਾਂ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਸੱਦ ਲਈ। ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰਾਂ ਸ਼ਾਮਲ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ 13 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

PunjabKesari

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਸੀ। ਇਸ ਹੜਤਾਲ ਕਾਰਣ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਕਰਕੇ ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਆਦਿ ਵਿਚ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਨੌਕਰੀਆਂ ਜਾਂ ਹੋਰ ਕੰਮਾਂ ਉਤੇ ਜਾਣ ਵਾਲੇ ਲੋਕ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ। ਸੂਬੇ ਭਰ ਵਿਚ ਲਗਭਗ 3 ਹਜ਼ਾਰ ਬੱਸਾਂ ਅੱਡਿਆਂ ਵਿਚ ਖੜ੍ਹੀਆਂ ਹੋ ਗਈਆਂ ਹਨ। ਜਿਸ ਕਾਰਣ ਆਮ ਜਨਤਾ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

 


author

Gurminder Singh

Content Editor

Related News