ਅਹਿਮ ਖ਼ਬਰ : ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵਾਈਸ ਚਾਂਸਲਰ (ਵੀਡੀਓ)

06/06/2023 8:03:49 PM

ਚੰਡੀਗੜ੍ਹ (ਬਿਊਰੋ) : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵੇਂ ਵਾਈਸ ਚਾਂਸਲਰ (ਵੀ. ਸੀ.) ਮਿਲ ਗਏ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਡਾ. ਰਾਜੀਵ ਸੂਦ ਦੇ ਨਾਂਅ ’ਤੇ ਅੰਤਿਮ ਮੋਹਰ ਲਗਾ ਦਿੱਤੀ ਹੈ ਅਤੇ ਹੁਣ ਡਾ. ਰਾਜੀਵ ਸੂਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵੀ. ਸੀ. ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾਉਣਗੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਅਹੁਦੇ 'ਤੇ ਨਿਯੁਕਤੀ ਲਈ ਰਾਜਪਾਲ ਨੂੰ ਪੰਜ ਨਾਂ ਭੇਜੇ ਸਨ। ਸਾਬਕਾ ਵੀ. ਸੀ. ਡਾ. ਰਾਜ ਬਹਾਦਰ ਦੇ ਅਸਤੀਫ਼ੇ ਤੋਂ ਬਾਅਦ ਵੀ. ਸੀ. ਦਾ ਅਹੁਦਾ ਖ਼ਾਲੀ ਪਿਆ ਸੀ, ਜਿਸ ’ਤੇ ਹੁਣ ਨਵੀਂ ਨਿਯੁਕਤੀ ਕੀਤੀ ਗਈ ਹੈ।


Manoj

Content Editor

Related News