10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਕੀਤਾ ਵੱਡਾ ਐਲਾਨ
Wednesday, Sep 10, 2025 - 06:55 PM (IST)

ਮੋਹਾਲੀ (ਨਿਆਮੀਆਂ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰਯੋਗੀ ਪ੍ਰੀਖਿਆਵਾਂ ਜਿਹੜੀਆਂ ਪ੍ਰੀਖਿਆਵਾਂ 1 ਸਤੰਬਰ ਤੋਂ 5 ਸਤੰਬਰ ਤੱਕ ਆਯੋਜਿਤ ਕੀਤੀਆਂ ਜਾਣੀਆਂ ਸਨ, ਇਹ ਸਾਰੀਆਂ (ਅਨੁਪੂਰਕ) ਪ੍ਰਯੋਗੀ ਪ੍ਰੀਖਿਆਵਾਂ ਪੰਜਾਬ ਰਾਜ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਚਲਦੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest ਅਪਡੇਟ, ਇਨ੍ਹਾਂ ਤਾਰੀਖ਼ਾਂ 'ਚ ਅਜੇ ਮੀਂਹ ਦਾ ਦੌਰ ਰਹੇਗਾ ਬਰਕਰਾਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਇਹ ਪ੍ਰੀਖਿਆਵਾਂ 15 ਸਤੰਬਰ ਤੋਂ 19 ਸਤੰਬਰ ਤੱਕ ਕਾਰਵਾਈਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬ ਸਾਈਟ www.pseb.ac.in 'ਤੇ ਉਪਲੱਬਧ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਹ ਸਕੂਲ 4 ਦਿਨ ਰਹਿਣਗੇ ਬੰਦ! ਹੋ ਗਏ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e