PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਲਈ ਬੋਰਡ ਨੇ ਦਿੱਤਾ ਮੌਕਾ
Wednesday, May 08, 2024 - 06:56 PM (IST)

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ ਕਾਰਗੁਜ਼ਾਰੀ ਵਧਾਉਣ ਲਈ 12ਵੀਂ ਜਮਾਤ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨਿਆ ਜਾ ਚੁਕਾ ਹੈ।
ਇਹ ਵੀ ਪੜ੍ਹੋ : Marriage Anniversary ਵਾਲੇ ਦਿਨ ਘਰ 'ਚ ਪਏ ਵੈਣ, ਪਤਨੀ ਨੇ ਪੀ ਲਿਆ ਜ਼ਹਿਰ
ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਿਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਇਸ ਦੇ ਲਈ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਲਈ 3 ਮਈ ਤੋਂ ਲੈ ਕੇ 17 ਮਈ ਤੱਕ ਦਾ ਸਮਾਂ ਬੋਰਡ ਵਲੋਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗਰਮੀ ਦੇ ਕਹਿਰ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਇਸ ਸਬੰਧੀ ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਇਸ ਦੀ ਹਾਰਡ ਕਾਪੀ ਦਫ਼ਤਰ 'ਚ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਹਾਸਲ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8