PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ
Tuesday, Sep 03, 2024 - 09:43 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ 2024 ਦੀ 12ਵੀਂ ਪ੍ਰੀਖਿਆ ’ਚ 84.2 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਉਕਤ ਵਿਦਿਆਰਥੀ ਕੇਂਦਰੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਦਿੱਤੇ ਜਾਣ ਵਾਲੇ ਵਜ਼ੀਫ਼ੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : IRCTC ਹੁਣ ਜਹਾਜ਼ ਰਾਹੀਂ ਕਰਵਾਏਗਾ ਤੀਰਥ ਸਥਾਨਾਂ ਦੇ ਦਰਸ਼ਨ, ਪੰਜ ਤਾਰਾ ਹੋਟਲਾਂ ’ਚ ਠਹਿਰਨ ਦਾ ਪ੍ਰਬੰਧ
ਇਸ ਸਬੰਧੀ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸੈਂਟਰਲ ਸੈਕਟਰ ਸਕੀਮ ਆਫ ਸਕਾਲਰਸ਼ਿਪ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਹੈ। ਇਸ ਲਈ ਬੈਂਕ ਖ਼ਾਤੇ ਦਾ ਲਿੰਕ ਆਧਾਰ ਕਾਰਡ ਨੰਬਰ ਨਾਲ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਟ੍ਰੈਫਿਕ Advisory ਜਾਰੀ, ਇਨ੍ਹਾਂ ਸੜਕਾਂ ਤੋਂ ਨਾ ਲੰਘੋ
ਪ੍ਰੀਖਿਆਰਥੀ ਆਪਣੀਆਂ ਆਨਲਾਈਨ ਅਰਜ਼ੀਆਂ ਸਬੰਧਿਤ ਕਾਲਜ/ਯੂਨੀਵਰਸਿਟੀ ਤੋਂ ਸਮੇਂ ਸਿਰ ਵੈਰੀਫਾਈ ਕਰਵਾਉਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8