ਪੰਜਾਬ ਦੇ 3 ਲੱਖ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਸ਼ੁਰੂ ਕੀਤਾ ਇਹ ਪ੍ਰੋਗਰਾਮ
Wednesday, Oct 29, 2025 - 10:36 AM (IST)
ਚੰਡੀਗੜ੍ਹ (ਮਨਪ੍ਰੀਤ) : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ 'ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅੰਗਰੇਜ਼ੀ ਸੰਚਾਰ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਵੱਕਾਰੀ ਪ੍ਰੋਗਰਾਮ ਪੰਜਾਬ ਦੇ 500 ਸਰਕਾਰੀ ਸਕੂਲਾਂ ’ਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਸਿੱਖਿਅਤ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਉਨ੍ਹਾਂ ਨੂੰ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਬੋਲਣ, ਪੜ੍ਹਨ ਅਤੇ ਸੋਚਣ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਰੁਜ਼ਗਾਰਯੋਗਤਾ ਅਤੇ ਵਿਸ਼ਵ ਪੱਧਰ ਤੱਕ ਪਹੁੰਚ ਨੂੰ ਵਧਾਇਆ ਜਾ ਰਿਹਾ ਹੈ। ‘ਪੰਜਾਬ ਸਿੱਖਿਆ ਕ੍ਰਾਂਤੀ’ ਨੂੰ ਮੀਲ ਪੱਥਰ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਕੂਲ ’ਚ ਡਿਜੀਟਲ ਰੀਡਿੰਗ ਨੂੰ ਘਰ ’ਚ ਬੋਲਣ ਦੇ ਅਭਿਆਸ ਨਾਲ ਜੋੜਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਖਿੱਚੀ ਤਿਆਰੀ, ਪੜ੍ਹੋ ਪੂਰੀ ਖ਼ਬਰ
ਇਸ ਗਾਈਡਡ ਰੀਡਿੰਗ, ਉਚਾਰਨ ਸਹਾਇਕ ਤੇ ਰੋਜ਼ਾਨਾ 10 -10 ਮਿੰਟਾਂ ਦੇ ਅਭਿਆਸ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਅੰਗਰੇਜ਼ੀ ’ਚ ਸਮਝਣ ਅਤੇ ਬੋਲਣ ਦੀ ਰਵਾਨਗੀ ਵਧਾਉਣ ’ਚ ਮਦਦ ਕਰਦਿਆਂ ਇਸ ਭਾਸ਼ਾ ’ਚ ਉੱਤਮਤਾ ਪ੍ਰਾਪਤ ਕਰਨ ਸਹਾਈ ਹੋਵੇਗਾ। ਇਹ ਪ੍ਰੋਗਰਾਮ ਕਲਾਸਰੂਮ ਸਿਖਲਾਈ ਨੂੰ ਡਿਜੀਟਲ ਤਕਨਾਲੋਜੀ ਨਾਲ ਜੋੜਦਾ ਹੈ ਤਾਂ ਜੋ ਅੰਗਰੇਜ਼ੀ ਸਿਖਲਾਈ ਨੂੰ ਵਧੇਰੇ ਅਨੰਦਮਈ, ਸੰਤੁਲਿਤ ਅਤੇ ਵਿਹਾਰਕ ਬਣਾਇਆ ਜਾ ਸਕੇ। ਇਹ ਪਹਿਲ ਪੰਜਾਬ ਸਕੂਲ ਸਿੱਖਿਆ ਵਿਭਾਗ ਰਾਹੀਂ ਇੰਗਲਿਸ਼ ਹੈਲਪਰ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਇਕ ਗਲੋਬਲ ਐਡਟੈਕ ਸੰਸਥਾ ਹੈ, ਜਿਸ ਨੇ ਅੰਗਰੇਜ਼ੀ ਮੁਹਾਰਤ ਤੇ ਇਸ ’ਚ ਆਤਮ ਵਿਸ਼ਵਾਸ ਨੂੰ ਬਿਹਤਰ ਬਣਾਉਣ ਲਈ ਕਈ ਭਾਰਤੀ ਸੂਬਿਆਂ ’ਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਵਿਸ਼ਵ ਵਿਆਪੀ ਮੌਕਿਆਂ ਨੂੰ ਖੋਲ੍ਹਣ ’ਚ ਸਹਾਈ ਹੁੰਦੀ ਹੈ।
ਇਹ ਵੀ ਪੜ੍ਹੋ : DGP ਸਣੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
ਅੱਜ ਦੇ ਬਦਲਦੇ ਤੇਜ਼ ਰਫ਼ਤਾਰ ਸੰਸਾਰ ’ਚ ਸਫ਼ਲਤਾ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਅਸੀਂ 'ਦਿ ਇੰਗਲਿਸ਼ ਐਜ' ਪ੍ਰੋਗਰਾਮ ਸ਼ੁਰੂ ਕਰ ਰਹੇ ਹਾਂ ਤਾਂ ਜੋ ਭਾਸ਼ਾ ਦੇ ਪਾੜੇ ਨੂੰ ਪੂਰਨ ਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੇ ਸਮਰੱਥ ਬਣਾਉਣ ਵਾਸਤੇ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਪ੍ਰਤਿਭਾ ਤੇ ਸੰਭਾਵਨਾਵਾਂ ਨਾਲ ਭਰਪੂਰ ਹਨ। ਇਹ ਪ੍ਰੋਗਰਾਮ ਉੱਦਮਤਾ ਮਾਨਸਿਕਤਾ ਪਾਠਕ੍ਰਮ, ਨਸ਼ਾ ਮੁਕਤੀ ਪਾਠਕ੍ਰਮ ਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਰਗੇ ਚੱਲ ਰਹੇ ਸੁਧਾਰਾਂ ਦਾ ਪੂਰਕ ਹੈ ਤੇ ਇਹ ਪ੍ਰੋਗਰਾਮ ਪੰਜਾਬ ਦੇ ਕਲਾਸਰੂਮਾਂ ਨੂੰ ਸਿਰਜਣਾਤਮਕਤਾ, ਸੰਚਾਰ ਤੇ ਆਲੋਚਨਾਤਮਕ ਸੋਚ ਦੇ ਕੇਂਦਰ ਬਣਾਉਣ ਲਈ ਤਿਆਰ ਕੀਤੇ ਗਏ ਹਨ। ਉਨਾਂ ਕਿਹਾ ਕਿ ਇਹ ਪ੍ਰਮੁੱਖ ਪ੍ਰੋਗਰਾਮ ਹਰੇਕ ਬੱਚੇ ਨੂੰ ਅੰਗਰੇਜ਼ੀ ’ਚ ਵਿਸ਼ਵਾਸ ਨਾਲ ਬੋਲਣ ਲਈ ਮਨੋਬਲ ਪ੍ਰਦਾਨ ਕਰੇਗਾ। ਇਹ ਪ੍ਰੋਗਰਾਮ ਸਿਰਫ਼ ਭਾਸ਼ਾ ਦੇ ਹੁਨਰ ਬਾਰੇ ਨਹੀਂ ਸਗੋਂ ਪੰਜਾਬ ਦੇ ਭਵਿੱਖ ਦੇ ਨਵੇਂ ਰਾਹਾਂ ਨੂੰ ਖੋਲ੍ਹਣ ਬਾਰੇ ਵੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
