PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲ ਮੁਖੀਆ ਨੂੰ ਹਦਾਇਤਾਂ ਜਾਰੀ

11/16/2023 10:22:36 AM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਕ ਆਖ਼ਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ’ਤੇ ਚਾਲੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹੱਸਦੇ-ਖੇਡਦੇ ਪਰਿਵਾਰ 'ਚ ਪੈ ਗਏ ਵੈਣ, ਮਾਂ ਤੇ ਢਾਈ ਸਾਲਾ ਮਾਸੂਮ ਦੀ ਭਿਆਨਕ ਹਾਦਸੇ 'ਚ ਮੌਤ (ਤਸਵੀਰਾਂ)

ਇਸ ਆਨਲਾਈਨ ਪੋਰਟਲ 'ਚ ਸਕੂਲ ਪੱਧਰ ’ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਾਹਗਾ ਬਾਰਡਰ 'ਤੇ Retreat Ceremony ਦੇਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਬਦਲਿਆ ਸਮਾਂ

ਆਨਲਾਈਨ ਰਜਿਸ਼ਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੀ ਹੋਵੇਗੀ, ਕਿਉਂਕਿ ਅਜਿਹੇ ਵਿਦਿਆਰਥੀ ਨੂੰ ਰਿਵਾਈਜ਼ਡ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News