ਪੰਜਾਬ 'ਚ ਬੰਦ ਰਹਿਣਗੇ ਠੇਕੇ, ਜਾਰੀ ਹੋਏ ਹੁਕਮ
Saturday, Oct 12, 2024 - 12:34 AM (IST)
ਜਲੰਧਰ- ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ 'ਚ ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਹੋਏ ਹਨ ਯਾਨੀ 15 ਅਕਤੂਬਰ ਨੂੰ ਜਲੰਧਰ 'ਚ ਡ੍ਰਾਈ ਡੇਅ ਰਹੇਗਾ।
ਦੱਸ ਦੇਈਏ ਕਿ ਪੰਚਾਬ 'ਚ ਪੰਚਾਇਤੀ ਚੋਣਾਂ ਦਾ ਆਗਾਜ਼ ਹੋ ਚੁੱਕਾ ਹੈ ਅਤੇ ਆਉਣ ਵਾਲੀ 15 ਅਕਤੂਬਰ ਨੂੰ ਸੂਬੇ 'ਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕਰਦੇ ਹੋਏ ਇਸ ਦਿਨ ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਲਈ ਕਿਹਾ ਹੈ। ਪੰਚਾਇਤੀ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- Public Holiday : 5 ਤੇ 14 ਨਵੰਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ 15 ਅਕਤੂਬਰ ਨੂੰ ਚੋਣਾਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਨਹੀਂ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਹੋਟਲਾਂ ਅਤੇ ਰੈਸਟੋਰੈਂਟਾਂ 'ਚ ਸ਼ਰਾਬ ਪਰੋਸਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੁੱਤੇ ਉੱਠਦੇ ਹੀ ਤੁਸੀਂ ਵੀ ਦੇਖਦੇ ਹੋ ਆਪਣਾ ਫੋਨ ਤਾਂ ਜਾਣ ਲਓ ਇਸ ਦੇ ਨੁਕਸਾਨ