ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

Thursday, Jul 02, 2026 - 12:37 PM (IST)

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

ਜਲੰਧਰ (ਚੋਪੜਾ)-ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਨੇੜੇ ਬੱਸ ਸਟੈਂਡ 'ਚ ਮੰਗਲਵਾਰ ਨੂੰ ਤਕਨੀਕੀ ਖ਼ਰਾਬੀ ਕਾਰਨ ਕਰੀਬ 3 ਘੰਟੇ ਤੱਕ ਸਰਵਰ ਬੰਦ ਰਹਿਣ ਨਾਲ ਸੈਂਕੜੇ ਬਿਨੈਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਆਪਣੇ ਡਰਾਈਵਿੰਗ ਲਾਇਸੈਂਸ ਸਬੰਧੀ ਕੰਮ ਕਰਵਾਉਣ ਪਹੁੰਚੇ ਲੋਕ ਘੰਟਿਆਂਬੱਧੀ ਲੰਬੀਆਂ ਕਤਾਰਾਂ 'ਚ ਖੜ੍ਹੇ ਰਹੇ ਪਰ ਸਰਵਰ ਠੱਪ ਹੋਣ ਕਰਕੇ ਉਨ੍ਹਾਂ ਦਾ ਕੋਈ ਵੀ ਕੰਮ ਨਹੀਂ ਹੋ ਸਕਿਆ। ਇਸ ਦੌਰਾਨ ਹੁੰਮਸ ਭਰੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ।

ਸਵੇਰੇ ਲਗਭਗ ਸਾਢੇ 10 ਵਜੇ ਸਰਵਰ ਅਚਾਨਕ ਬੰਦ ਹੋ ਗਿਆ। ਇਸ ਕਾਰਨ ਡਰਾਈਵਿੰਗ ਲਾਇਸੈਂਸ, ਲਰਨਿੰਗ ਲਾਇਸੈਂਸ, ਇੰਟਰਨੈਸ਼ਨਲ ਡਰਾਈਵਿੰਗ ਪਰਮਿਟ, ਲਾਇਸੈਂਸ ਨਵੀਨੀਕਰਨ, ਡੁਪਲੀਕੇਟ ਲਾਇਸੈਂਸ ਸਮੇਤ ਹੋਰ ਸਾਰੀਆਂ ਆਨਲਾਈਨ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ। ਸਰਵਰ ਬੰਦ ਹੋਣ ਦੀ ਜਾਣਕਾਰੀ ਮਿਲਣ ਦੇ ਬਾਵਜੂਦ ਪਹਿਲਾਂ ਤੋਂ ਕਤਾਰਾਂ ’ਚ ਖੜ੍ਹੇ ਲੋਕਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਕਈ ਬਿਨੈਕਾਰਾਂ ਨੇ ਦੱਸਿਆ ਕਿ ਉਹ ਸਵੇਰੇ ਜਲਦੀ ਘਰੋਂ ਨਿਕਲ ਕੇ ਮਿੱਥੇ ਸਮੇਂ 'ਤੇ ਟੈਸਟ ਸੈਂਟਰ ਪਹੁੰਚੇ ਸਨ ਤਾਂ ਜੋ ਸਮਾਂ ਰਹਿੰਦੇ ਉਨ੍ਹਾਂ ਦਾ ਕੰਮ ਪੂਰਾ ਹੋ ਸਕੇ ਪਰ ਤਕਨੀਕੀ ਸਮੱਸਿਆ ਕਾਰਨ ਉਨ੍ਹਾਂ ਨੂੰ ਘੰਟਿਆਂਬੱਧੀ ਇੰਤਜ਼ਾਰ ਕਰਨਾ ਪਿਆ। ਕੁਝ ਲੋਕਾਂ ਨੂੰ ਜ਼ਰੂਰੀ ਕੰਮਾਂ ਅਤੇ ਨੌਕਰੀ ’ਤੇ ਜਾਣ ’ਚ ਵੀ ਦੇਰੀ ਹੋਈ। ਉੱਥੇ ਹੀ ਕਈ ਮਾਪੇ ਆਪਣੇ ਬੱਚਿਆਂ ਦੇ ਲਰਨਿੰਗ ਲਾਇਸੈਂਸ ਬਣਵਾਉਣ ਲਈ ਪਹੁੰਚੇ ਸਨ ਪਰ ਸਰਵਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਵੀ ਨਿਰਾਸ਼ਾ ਹੱਥ ਲੱਗੀ। ਹੁੰਮਸ ਅਤੇ ਗਰਮੀ ਦੇ ਵਿਚਕਾਰ ਕਤਾਰਾਂ ’ਚ ਖੜ੍ਹੇ ਲੋਕਾਂ ਲਈ ਬੈਠਣ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਪ੍ਰੇਸ਼ਾਨੀ ਹੋਰ ਵਧ ਗਈ। ਕਈ ਬਜ਼ੁਰਗਾਂ ਅਤੇ ਔਰਤਾਂ ਨੂੰ ਵੀ ਲੰਬੇ ਸਮੇਂ ਤੱਕ ਖੜ੍ਹੇ ਰਹਿਣਾ ਪਿਆ। ਲੋਕ ਵਾਰ-ਵਾਰ ਕਰਮਚਾਰੀਆਂ ਤੋਂ ਸਰਵਰ ਸ਼ੁਰੂ ਹੋਣ ਦੀ ਜਾਣਕਾਰੀ ਲੈਂਦੇ ਰਹੇ, ਪਰ ਤਕਨੀਕੀ ਸਮੱਸਿਆ ਦੂਰ ਹੋਣ ਤੱਕ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਪਿਆ।

PunjabKesari

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

ਦੁਪਹਿਰ ਦੇ ਖਾਣੇ ਦੀ ਛੁੱਟੀ ਮਗਰੋਂ ਸਰਵਰ ਦੋਬਾਰਾ ਚਾਲੂ ਹੋਇਆ, ਜਿਸ ਤੋਂ ਬਾਅਦ ਕਰਮਚਾਰੀਆਂ ਨੇ ਪੈਂਡਿੰਗ ਅਰਜ਼ੀਆਂ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ। ਸਰਵਰ ਬਹਾਲ ਹੋਣ ਮਗਰੋਂ ਡਰਾਈਵਿੰਗ ਟੈਸਟ, ਦਸਤਾਵੇਜ਼ਾਂ ਦੀ ਪੜਤਾਲ ਅਤੇ ਲਾਇਸੈਂਸ ਸਬੰਧੀ ਹੋਰ ਪ੍ਰਕਿਰਿਆਵਾਂ ਦੋਬਾਰਾ ਸ਼ੁਰੂ ਹੋਈਆਂ। ਕਰਮਚਾਰੀਆਂ ਨੇ ਵੱਧ ਤੋਂ ਵੱਧ ਬਿਨੈਕਾਰਾਂ ਦੇ ਕੰਮ ਨਿਪਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਦੇਰ ਸ਼ਾਮ ਤੱਕ ਪੈਂਡਿੰਗ ਮਾਮਲਿਆਂ ਦਾ ਕਾਫੀ ਹੱਦ ਤੱਕ ਹੱਲ ਕੀਤਾ ਜਾ ਸਕਿਆ।

PunjabKesari

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਹਾਲਾਂਕਿ ਕਈ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਸਰਵਰ ’ਚ ਤਕਨੀਕੀ ਖ਼ਰਾਬੀ ਆਉਣ ਦੀ ਸੂਰਤ ’ਚ ਕੋਈ ਬਦਲਵਾਂ ਪ੍ਰਬੰਧ ਜਾਂ ਸਮੇਂ ਸਿਰ ਸੂਚਨਾ ਉਪਲੱਬਧ ਕਰਵਾਈ ਜਾਵੇ ਤਾਂ ਲੋਕਾਂ ਨੂੰ ਬਿਨਾਂ ਵਜ੍ਹਾ ਘੰਟਿਆਂਬੱਧੀ ਇੰਤਜ਼ਾਰ ਨਹੀਂ ਕਰਨਾ ਪਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੀ ਸਮੱਸਿਆ ਸਮੇਂ-ਸਮੇਂ ’ਤੇ ਸਾਹਮਣੇ ਆਉਂਦੀ ਰਹਿੰਦੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਡਰਾਈਵਿੰਗ ਟੈਸਟ ਸੈਂਟਰਾਂ 'ਚ ਸਰਵਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਬੈਕਅੱਪ ਤਕਨੀਕੀ ਪ੍ਰਬੰਧ ਉਪਲੱਬਧ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜ਼ਿਆਦਾਤਰ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ, ਇਸ ਲਈ ਤਕਨੀਕੀ ਢਾਂਚੇ ਨੂੰ ਵੀ ਉਸੇ ਪੱਧਰ 'ਤੇ ਮਜ਼ਬੂਤ ਬਣਾਉਣਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਰੁਕਾਵਟ ਅਤੇ ਸਮੇਂ ਸਿਰ ਸੇਵਾਵਾਂ ਮਿਲ ਸਕਣ।

ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News