ਪੰਜਾਬ ''ਚ ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਹੁਕਮ
Tuesday, Dec 10, 2024 - 12:46 PM (IST)
ਗੁਰਾਇਆ (ਹੇਮੰਤ, ਮੁਨੀਸ਼) : ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਸਰਵਣ ਸਿੰਘ ਬੱਲ ਡੀ. ਐੱਸ. ਪੀ. ਫਿਲੌਰ ਨੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣਾ ਅਸਲਾ 3 ਦਿਨਾਂ ਦੇ ਅੰਦਰ ਪੁਲਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਉਣ। ਸਰਵਣ ਸਿੰਘ ਬੱਲ ਨੇ ਕਿਹਾ ਕਿ ਜੇਕਰ ਅਸਲਾ ਧਾਰਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਲੱਗੇਗਾ ਲੰਬਾ Powercut, ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
21 ਦਸੰਬਰ ਨੂੰ ਪੈਣਗੀਆਂ ਵੋਟਾਂ
ਦੱਸਣਯੋਗ ਹੈ ਕਿ ਪੰਜਾਬ 'ਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ 'ਤੇ 21 ਦਸੰਬਰ ਨੂੰ ਚੋਣਾਂ ਹੋਣਗੀਆਂ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ 16 ਦਸੰਬਰ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਹੈ ਪੂਰਾ ਮਾਮਲਾ
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8