ਬੀਅਰ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਲੱਗ ਸਕਦਾ ਹੈ ਵੱਡਾ ਝਟਕਾ

02/07/2024 7:02:20 PM

ਚੰਡੀਗੜ੍ਹ : ਪੰਜਾਬ ਦੇ ਸ਼ਰਾਬ ਵਪਾਰੀਆਂ ਨੇ ਸੂਬਾ ਸਰਕਾਰ ਤੋਂ ਬੀਅਰ ਲਈ ਵੱਧ ਤੋਂ ਵੱਧ ਪ੍ਰਚੂਨ ਕੀਮਤ (ਐੱਮ. ਆਰ. ਪੀ.) ਦੀ ਵਿਵਸਥਾ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਸਾਲ 2024-25 ਵਿਚ ਇਸ ਨੂੰ ਵੱਧ ਕੀਮਤ ’ਤੇ ਵੇਚਣ ਅਤੇ ਆਪਣੇ ਘਾਟੇ ਨੂੰ ਘੱਟ ਕਰਨ ਵਿਚ ਮਦਦ ਮਿਲ ਸਕੇ। ਦਰਅਸਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਪਣੀ ਤੀਜੀ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰ ਰਹੀ ਹੈ ਜਿਸ ਦੇ ਚੱਲਦੇ ਸ਼ਰਾਬ ਵਪਾਰੀਆਂ ਤੋਂ ਫੀਡਬੈਕ ਲਈ ਜਾ ਰਹੀ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਸ਼ਰਾਬ ਦੇ ਰਿਟੇਲਰਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਰਿਟੇਲਰਾਂ ਨੇ ਉਕਤ ਮੰਗਾਂ ਸਰਕਾਰ ਕੋਲ ਰੱਖੀਆਂ ਹਨ। ਦਰਅਸਲ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਦਰਾਂ ਦੀ ਵਿਵਸਥਾ ਪਿਛਲੇ ਸਾਲ ਸ਼ੁਰੂ ਕੀਤੀ ਗਈ ਸੀ। ਬੀਅਰ ਦੀ ਕੀਮਤ 160 ਰੁਪਏ ਦੇ ਕਰੀਬ ਹੈ, ਜਿਸ ਨੂੰ ਵਪਾਰੀ ਘੱਟ ਕੀਮਤ ਮੰਨਦੇ ਹਨ, ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੀਂ ਨੀਤੀ ਵਿਚ ਇਸ ਵਿਵਸਥਾ ਨੂੰ ਬਾਹਰ ਰੱਖਿਆ ਜਾਵੇ ਤਾਂ ਜੋ ਬੀਅਰ ਦੀ ਕੀਮਤ 180 ਤੋਂ 200 ਰੁਪਏ ਦੇ ਵਿਚਕਾਰ ਰੱਖੀ ਜਾ ਸਕੇ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਧਿਆਨ ਦੇਣ, ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ’ਤਾ ਵੱਡਾ ਐਲਾਨ

ਚੰਗੇ ਵਪਾਰ ਦੀ ਸੰਭਾਵਨਾ ਲਈ, ਉਹ ਚਾਹੁੰਦੇ ਹਨ ਕਿ ਸਰਕਾਰ ਇੰਡੀਅਨ ਮੇਡ ਸ਼ਰਾਬ (ਆਈਐੱਮਐੱਫਐੱਲ) ਲਈ ਖੁੱਲ੍ਹਾ ਕੋਟਾ ਪ੍ਰਣਾਲੀ ਨੂੰ ਖ਼ਤਮ ਕਰੇ ਅਤੇ ਇਸ ’ਤੇ ਪੰਜਾਬ ਮੇਡ ਲਿਕਰ (ਪੀਐੱਮਐੱਲ) ਪੈਟਰਨ ਦੇ ਅਧਾਰ ’ਤੇ ਕੋਟਾ ਹੱਦ ਲਾਗੂ ਕਰੇ। ਉਨ੍ਹਾਂ ਨੇ ਦਲੀਲ ਦਿੱਤੀ ਕਿ ਮੌਜੂਦਾ ਪ੍ਰਣਾਲੀ ਨੇ ਥੋਕ ਵਿਕਰੇਤਾਵਾਂ ਅਤੇ ਨਿਰਮਾਤਾਵਾਂ ਨੂੰ ਅਸਿੱਧੇ ਤੌਰ 'ਤੇ ਲਾਭ ਪਹੁੰਚਾਇਆ, ਜਿਸ ਨਾਲ ਰਿਟੇਲਰਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪੀ. ਐੱਮ. ਐੱਲ. ਵਾਂਗ ਲਾਇਸੈਂਸ ਫੀਸ ਰਾਹੀਂ ਆਈਐੱਮਐੱਫਐੱਲ ਕੋਟੇ ਨੂੰ ਨਿਯਮਤ ਕਰਨ ਦਾ ਪ੍ਰਸਤਾਵ ਦਿੱਤਾ। ਵਪਾਰੀ ਚਾਹੁੰਦੇ ਹਨ ਕਿ ਮੈਰਿਜ ਪੈਲੇਸਾਂ ਨੂੰ ਸਮਾਗਮਾਂ ਲਈ ਨੇੜਲੇ ਵਿਕਰੇਤਾਵਾਂ ਤੋਂ ਸ਼ਰਾਬ ਖਰੀਦਣ ਦੀ ਇਜਾਜ਼ਤ ਦਿੱਤੀ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਉੱਠੀ ਮੰਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh