ਕਾਂਗਰਸ ਦੀ ਟਿਕਟ 'ਤੇ ਨਿਗਮ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਲਈ ਅਹਿਮ ਖ਼ਬਰ

Wednesday, Oct 18, 2023 - 09:46 AM (IST)

ਕਾਂਗਰਸ ਦੀ ਟਿਕਟ 'ਤੇ ਨਿਗਮ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਲਈ ਅਹਿਮ ਖ਼ਬਰ

ਲੁਧਿਆਣਾ (ਰਿੰਕੂ) : ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਨਗਰ ਨਿਗਮ ਚੋਣਾਂ ਸਬੰਧੀ ਲੁਧਿਆਣਾ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਨ ਦਾ ਕੰਮ 18 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਲਈ ਭੇਜੀਆਂ ਗਈਆਂ ਅਰਜ਼ੀਆਂ ਫਾਰਮ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟਿੱਬਾ ਰੋਡ ਦਫ਼ਤਰ (ਸੰਜੇ ਤਲਵਾੜ ਸਾਬਕਾ ਵਿਧਾਇਕ ਦੇ ਦਫ਼ਤਰ) ’ਚ ਮਿਲਣਗੇ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਇਨ੍ਹਾਂ ਇਲਾਕਿਆਂ 'ਤੇ ਤੇਜ਼ੀ ਨਾਲ ਵੱਧ ਰਹੇ ਡੇਂਗੂ ਦੇ ਮਰੀਜ਼

ਫਾਰਮ ਜਮ੍ਹਾਂ ਕਰਨ ਦਾ ਸਮਾਂ 25 ਅਕਤੂਬਰ ਨੂੰ ਸ਼ਾਮ 4 ਵਜੇ ਤੱਕ ਦਾ ਹੋਵੇਗਾ। 26 ਅਕਤੂਬਰ ਨੂੰ ਇਨ੍ਹਾਂ ਅਰਜ਼ੀਆਂ ਦੀ ਚੈਕਿੰਗ ਕੀਤੀ ਜਾਵੇਗੀ। ਉਸ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਬੈਠਕ ਕਰੇਗੀ, ਜਿਸ ਵਿਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਅਗਵਾਈ ’ਚ ਸੁਖਵਿੰਦਰ ਸਿੰਘ ਡੈਨੀ, ਹਰਿੰਦਰ ਸਿੰਘ ਹੈਰੀ ਮਾਨ ਯੋਗ ਉਮੀਦਵਾਰਾਂ ਦੇ ਪੱਖ ’ਚ ਆਪਣੀ ਰਿਪੋਰਟ ਬਣਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜਣਗੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 2 ਸੰਚਾਲਕ ਗ੍ਰਿਫ਼ਤਾਰ

ਸੰਜੇ ਤਲਵਾੜ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਫਾਈਨਲ ਸੂਚੀ ਇਸ ਮਹੀਨੇ ਦੇ ਅਖ਼ੀਰ ’ਚ ਜਾਰੀ ਕਰ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News