ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ, ਦਿਓ ਧਿਆਨ
Saturday, Mar 29, 2025 - 10:39 AM (IST)

ਲੁਧਿਆਣਾ (ਖੁਰਾਣਾ) : ਗਰਮੀਆਂ ਦਾ ਮੌਸਮ ਨੇੜੇ ਆਉਂਦਿਆਂ ਹੀ ਬਿਜਲੀ ਦੇ ਨਵੇਂ ਮੀਟਰਾਂ ਲਈ ਅਪਲਾਈ ਕਰਨ ਵਾਲਿਆਂ ਦਾ ਹੜ੍ਹ ਆ ਗਿਆ ਹੈ। ਪਿਛਲੇ 6 ਮਹੀਨਿਆਂ ਦੌਰਾਨ ਵਿਭਾਗ ਨੂੰ ਬਿਜਲੀ ਮੀਟਰ ਲਗਾਉਣ ਲਈ 20,915 ਨਵੇਂ ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ’ਚੋਂ ਵਿਭਾਗ ਨੇ 18,694 ਖ਼ਪਤਕਾਰਾਂ ਨੂੰ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਹਨ, ਜਦੋਂ ਕਿ 2221 ਬਿਨੈਕਾਰਾਂ ਦੇ ਘਰਾਂ ਅਤੇ ਵਪਾਰਕ ਅਦਾਰਿਆਂ ’ਚ ਬਿਜਲੀ ਮੀਟਰ ਲਗਾਉਣ ਦਾ ਕੰਮ ਪਾਈਪਲਾਈਨ ’ਚ ਹੈ।
ਇਹ ਵੀ ਪੜ੍ਹੋ : ਧੀ ਦੇ ਜਨਮਦਿਨ 'ਤੇ CM ਮਾਨ ਨੇ ਗੁਰਦਾਸ ਮਾਨ ਨਾਲ ਪਾਇਆ ਭੰਗੜਾ, ਬੱਝ ਗਿਆ ਰੰਗ (ਵੀਡੀਓ)
ਦਰਅਸਲ ਪੰਜਾਬ ਸਰਕਾਰ ਵਲੋਂ ਮਹਾਨਗਰ ਦੇ ਵੱਖ-ਵੱਖ ਖੇਤਰਾਂ ’ਚ ਬਣੀਆਂ ਨਵੀਆਂ ਕਾਲੋਨੀਆਂ ’ਚ ਬਿਜਲੀ ਦੇ ਨਵੇਂ ਕੁਨੈਕਸ਼ਨ ਜਾਰੀ ਕਰਨ ਲਈ ਨਿਰਧਾਰਿਤ ਨਿਯਮਾਂ ਅਤੇ ਸ਼ਰਤਾਂ ’ਤੇ ਲੋਕਾਂ ਨੂੰ ਰਾਹਤ ਦੇਣ ਤੋਂ ਬਾਅਦ ਸਬੰਧਿਤ ਬਿਨੈਕਾਰਾਂ ਦੇ ਘਰਾਂ, ਵਪਾਰਕ ਅਦਾਰਿਆਂ ਅਤੇ ਉਦਯੋਗਿਕ ਖੇਤਰਾਂ ’ਚ ਬਿਨਾਂ ਕਿਸੇ ਦੇਰੀ ਦੇ ਨਵੇਂ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...
ਚੀਫ਼ ਇੰਜਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਬਕਾਇਆ ਬਿਜਲੀ ਕੁਨੈਕਸ਼ਨ ਲਗਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਹਰੇਕ ਬਿਨੈਕਾਰ ਦੀਆਂ ਫਾਈਲਾਂ ਕਲੀਅਰ ਕਰ ਕੇ ਉਨ੍ਹਾਂ ਦੇ ਘਰਾਂ, ਵਪਾਰਕ ਅਦਾਰਿਆਂ ਅਤੇ ਉਦਯੋਗਿਕ ਘਰਾਂ ’ਚ ਨਵੇਂ ਬਿਜਲੀ ਮੀਟਰ ਲਗਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8