ਮੁਫ਼ਤ ਬਿਜਲੀ ਵਾਲੇ ਸਾਵਧਾਨ, ਜੇ ਕੀਤਾ ਇਹ ਕੰਮ ਤਾਂ ਬੰਦ ਹੋ ਸਕਦੀ ਹੈ ਸਹੂਲਤ!

Tuesday, Jan 17, 2023 - 07:47 PM (IST)

ਮੁਫ਼ਤ ਬਿਜਲੀ ਵਾਲੇ ਸਾਵਧਾਨ, ਜੇ ਕੀਤਾ ਇਹ ਕੰਮ ਤਾਂ ਬੰਦ ਹੋ ਸਕਦੀ ਹੈ ਸਹੂਲਤ!

ਬੁਢਲਾਡਾ (ਬਾਂਸਲ): ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲੇ ਖ਼ਪਤਕਾਰ ਸਾਵਧਾਨ ਹੋ ਜਾਣ ਕਿਉਂਕਿ ਜੇਕਰ ਉਹ ਆਪਣੀਆਂ ਯੂਨਿਟਾਂ ਬਚਾਉਣ ਦੇ ਚੱਕਰ 'ਚ ਬਿਜਲੀ ਚੋਰੀ ਕਰਦੇ ਫੜੇ ਗਏ ਤਾਂ ਉਨ੍ਹਾਂ ਨੂੰ ਜੁਰਮਾਨਾ ਤਾਂ ਪਵੇਗਾ ਹੀ ਤੇ ਨਾਲ ਹੀ ਮੁਫ਼ਤ ਮਿਲ ਰਹੀ 600 ਯੂਨਿਟਾਂ ਤੋਂ ਵੀ ਹੱਥ ਧੋਣੇ ਪੈ ਸਕਦੇ ਹਨ। ਬਿਜਲੀ ਚੋਰੀ ਰੋਕਣ ਲਈ ਫੀਲਡ ਦੇ ਅਧਿਕਾਰੀਆਂ ਵੱਲੋਂ ਇਹ ਸੁਝਾਅ ਉੱਚ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ ਬਿਜਲੀ ਚੋਰੀ ਹੋਣ ਦੇ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - ਸਿੱਖਿਆ ਮੰਤਰੀ ਦਾ ਅਹਿਮ ਐਲਾਨ, ਸਰਕਾਰੀ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ 'ਤੇ ਹੋਵੇਗੀ ਭਰਤੀ

ਵਰਣਨਯੋਗ ਹੈ ਕਿ ਸਰਕਾਰ ਵੱਲੋਂ ਆਪਣੀ ਗਾਰੰਟੀ ਪੂਰੀ ਕਰਦਿਆਂ ਪੰਜਾਬ ਦੇ ਖਪਤਕਾਰਾਂ ਨੂੰ 2 ਮਹੀਨਿਆਂ ਦੀ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ। ਸਰਦੀਆਂ 'ਚ ਤਾਂ ਭਾਵੇਂ ਇਸ ਸਹੂਲਤ ਕਾਰਨ ਪੰਜਾਬ ਦੇ ਲਗਭਗ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਬਿੱਲ ਆਏ ਹੀ ਨਹੀਂ ਹਨ। ਉੱਧਰ ਗਰਮੀਆਂ 'ਚ ਬਿਜਲੀ ਦੀ ਖਪਤ ਜ਼ਿਆਦਾ ਹੋਣ ਕਾਰਨ ਲੋਕਾਂ ਵੱਲੋਂ ਬਿਜਲੀ ਚੋਰੀ ਕਰਨ ਦੀਆਂ ਘਟਨਾਵਾਂ 'ਚ ਵਾਧਾ ਹੋ ਜਾਂਦਾ ਹੈ। ਪਾਵਰਕਾਮ ਦੇ ਅਧਿਕਾਰੀਆਂ ਨੂੰ ਵੀ ਇਹ ਡਰ ਸਤਾ ਰਿਹਾ ਹੈ ਕਿ ਗਰਮੀਆਂ 'ਚ ਖਪਤਕਾਰਾਂ ਵੱਲੋਂ ਆਪਣੀ 600 ਯੂਨਿਟਾਂ ਤੋਂ ਵੱਧ ਦੀ ਖਪਤ ਦੇ ਡਰ ਤੋਂ ਬਿਜਲੀ ਚੋਰੀ ਕਰਨ ਦਾ ਰੁਝਾਣ ਵਧਣ ਦੀ ਸੰਭਾਵਨਾ ਹੈ। 

ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਮੱਥੇ ਲੱਗਾ ਕਲੰਕ, ਨੌਜਵਾਨ ਨੇ ਲਿਫਟ ਦੇਣ ਦੇ ਬਹਾਨੇ 90 ਸਾਲਾ ਬਜ਼ੁਰਗ ਨਾਲ ਕੀਤੀ ਦਰਿੰਦਗੀ

ਪਿਛਲੇ ਦਿਨਾਂ ਦੌਰਾਨ ਆਪਣੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਜੇਕਰ ਇਹ ਹਦਾਇਤਾਂ ਕਰ ਦਿੱਤੀਆਂ ਜਾਣ ਕਿ ਜਿਹੜਾ ਘਰੇਲੂ ਖਪਤਕਾਰ ਇਕ ਵਾਰ ਬਿਜਲੀ ਚੋਰੀ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਿਜਲੀ ਚੋਰੀ ਦੇ ਜੁਰਮਾਨੇ ਦੇ ਨਾਲ-ਨਾਲ ਉਸ ਦੇ ਕੁਨੈਕਸ਼ਨ 'ਤੇ ਦਿੱਤੀ ਜਾਂਦੀ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਹਮੇਸ਼ਾ ਲਈ ਬੰਦ ਕਰ ਦਿੱਤੀ ਜਾਵੇ ਤਾਂ ਬਿਜਲੀ ਚੋਰੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਂਝ ਭਾਵੇਂ ਪਾਵਰਕਾਮ ਮੈਨੇਜਮੈਂਟ ਵੱਲੋਂ ਅਜੇ ਇਸ ਮਾਮਲੇ ਸਬੰਧੀ ਕਿਸੇ ਕਿਸਮ ਦਾ ਫੈਸਲਾ ਸਾਹਮਣੇ ਨਹੀਂ ਆਇਆ ਪਰ ਆ ਰਹੇ ਗਰਮੀ ਦੇ ਸੀਜ਼ਨ ਤੋਂ ਪਹਿਲਾਂ ਖਪਤਕਾਰਾਂ ਨੂੰ ਅਜਿਹੀ ਹਦਾਇਤ ਸਾਹਮਣੇ ਆ ਸਕਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਕੁੱਤੇ ਤੋਂ ਬਚਣ ਦੇ ਚੱਕਰ 'ਚ Swiggy Delivery Boy ਨੇ ਚੁੱਕਿਆ ਅਜਿਹਾ ਕਦਮ ਕਿ ਗੁਆਉਣੀ ਪਈ ਜਾਨ

ਕੀ ਕਹਿਣਾ ਹੈ ਐੱਸ. ਡੀ. ਓ. ਦਾ-

ਪਾਵਰਕਾਮ ਦੇ ਐੱਸ. ਡੀ. ਓ. ਨੇ ਕਿਹਾ ਕਿ ਇਹ ਬਹੁਤ ਵਧੀਆ ਸੁਝਾਅ ਹੈ, ਜਿਸ 'ਤੇ ਸਰਕਾਰ ਜਲਦ ਹੀ ਅਮਲ ਕਰੇਗੀ ਤੇ ਪਾਵਰਕਾਮ ਵੀ ਬਿਜਲੀ ਚੋਰੀ ਨੂੰ ਰੋਕਣ ਲਈ ਆਪਣੇ ਤੌਰ 'ਤੇ ਕਦਮ ਚੁੱਕੇਗੀ ਤਾਂ ਜੋ ਬਿਜਲੀ ਦੀ ਚੋਰੀ ਨੂੰ ਕਿਸੇ ਵੀ ਕੀਮਤ ਤੇ ਰੋਕਿਆ ਜਾਵੇਗਾ ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਿਜਲੀ ਮੁਫ਼ਤ ਸਹੂਲਤ ਦਾ ਕੋਈ ਵੀ ਨਾਜਾਇਜ਼ ਫਾਇਦਾ ਨਾ ਚੁੱਕ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News