ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ, ਲਾਗੂ ਹੋਇਆ ਨਵਾਂ ਫ਼ੈਸਲਾ
Thursday, Dec 05, 2024 - 12:46 PM (IST)
ਲੁਧਿਆਣਾ (ਖੁਰਾਣਾ)- ਪੰਜਾਬ ਸਰਕਰ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਇਕ ਵਿਸ਼ੇਸ਼ ਨੋਟੀਫਿਕੇਸ਼ਨ ਨੰ. 1095-1101 ਜਾਰੀ ਕੀਤਾ ਗਿਆ ਹੈ, ਜਿਸ ’ਚ ਵਿਭਾਗ ਵੱਲੋਂ ਬਿਜਲੀ ਦਾ ਕੁਨੈਕਸ਼ਨ ਜਾਰੀ ਕਰਨ ’ਤੇ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਅਣ-ਅਧਿਕਾਰਤ ਕਾਲੋਨੀਆਂ ’ਚ ਪਲਾਟ ਅਤੇ ਘਰ ਖਰੀਦਣ ਦੇ ਬਾਵਜੂਦ ਬਿਨਾਂ ਐੱਨ. ਓ. ਸੀ. ਬਿਜਲੀ ਦੇ ਮੀਟਰ ਲਗਵਾਉਣ ਲਈ ਲੋਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 31 ਜੁਲਾਈ 2024 ਤੋਂ ਬਾਅਦ 500 ਗਜ਼ ਤੱਕ ਦੇ ਘਰਾਂ ਅਤੇ ਪਲਾਟਾਂ ਦੀਆਂ ਕਾਰਵਾਈਆਂ ਗਈਆਂ ਰਜਿਸਟਰੀਆਂ ਦੇ ਮਾਲਕ ਹੁਣ ਬਿਨਾਂ ਕਿਸੇ ਐੱਨ. ਓ. ਸੀ. ਦੇ ਆਪਣੇ ਘਰਾਂ ’ਚ ਬਿਜਲੀ ਦੇ ਮੀਟਰ ਲਗਵਾ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8