ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਲਈ ਬੇਹੱਦ ਅਹਿਮ ਖ਼ਬਰ
Wednesday, Sep 18, 2024 - 01:16 PM (IST)
ਲੁਧਿਆਣਾ (ਵਿੱਕੀ): ਸਿੱਖਿਆ ਵਿਭਾਗ ਵੱਲੋਂ ਮਨੀਸਟਰੀਅਲ ਸਟਾਫ਼ ਦਾ ਵੱਖਰਾ ਕਾਡਰ ਬਣਾਉਣ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰੇ ਦੇ ਗ੍ਰੰਥੀ ਰਹੇ ਵਿਅਕਤੀ ਦਾ ਸ਼ਰਮਨਾਕ ਕਾਰਾ, ਔਰਤਾਂ ਨਾਲ ਅਸ਼ਲੀਲ ਵੀਡੀਓਜ਼ ਬਣਾ ਕੇ...
ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ 26 ਅਕਤੂਬਰ 2021 ਨੂੰ ਲਾਗੂ ਹੋਏ ਨਿਯਮਾਂ ਮੁਤਾਬਕ ਉਚੇਰੀ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਦਾ ਵੱਖਰਾ ਕਾਡਰ ਬਣਾਉਣ ਸਬੰਧੀ ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਮੁਲਾਜ਼ਮਾਂ ਤੋਂ ਆਪਸ਼ਨਾਂ ਲੈਣ ਸਬੰਧੀ ਹੁਕਮ ਪ੍ਰਾਪਤ ਹੋਏ ਸਨ। ਇਸ ਤਹਿਤ ਵਿਭਾਗ ਵੱਲੋਂ 22 ਜੁਲਾਈ 2024 ਤਕ ਆਪਣੀ ਆਪਸ਼ਨ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ Good News: ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ
ਪੱਤਰ ਵਿਚ ਅੱਗੇ ਲਿਖਿਆ ਗਿਆ ਹੈ ਕਿ 9 ਅਗਸਤ 2024 ਨੂੰ ਸਕੂਲ ਸਿੱਖਿਆ ਤੇ ਉਚੇਰੀ ਸਿੱਖਾ ਦੇ ਸਕੱਤਰ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਡਾਇਰੈਕਟਰ ਨਾਲ ਹੋਈ ਮੀਟਿੰਗ ਵਿਚ ਸਮੁੱਚੇ ਸਿੱਖਿਆ ਵਿਭਾਗ (ਖੇਤਰੀ ਦਫ਼ਤਰਾਂ) ਵਿਚ ਕੰਮ ਕਰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਪ੍ਰਾਪਤ ਹੋਈਆਂ ਆਪਸ਼ਨਾਂ ਦਾ ਮੁੱਦਾ ਵਿਚਾਰਿਆ ਗਿਆ ਸੀ। ਸਿੱਖਿਆ ਮੰਤਰੀ ਵੱਲੋਂ ਜਾਰੀ ਹੁਕਮਾਂ ਮੁਤਾਬਕ ਬਾਈਫਰਕੇਸ਼ਸ਼ਨ ਪ੍ਰੋਸੈੱਸ ਹੋਂਦ ਵਿਚ ਆਉਣ ਮਗਰੋਂ ਸਿੱਖਿਆ ਵਿਭਾਗ, ਸੈਕੰਡਰੀ ਸਿੱਖਿਾ ਵਿਚ ਆਏ ਮੁਲਾਜ਼ਮਾਂ ਵੱਲੋਂ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਆਪੋ-ਆਪਣੀ ਹਾਜ਼ਰੀ ਦਿੱਤੀ ਜਾ ਚੁੱਕੀ ਹੈ। ਹੁਣ ਵਿਭਾਗ ਵੱਲੋਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਚੁਣੇ ਗਏ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8