ਕੱਚੇ ਘਰਾਂ ਵਾਲੇ ਪੰਜਾਬ ਦੇ ਪਰਿਵਾਰਾਂ ਲਈ ਜ਼ਰੂਰੀ ਖ਼ਬਰ, ਜਲਦੀ ਲੈ ਲੈਣ ਇਸ ਸਕੀਮ ਦਾ ਲਾਹਾ
Monday, Feb 24, 2025 - 03:25 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ਦੀ ਕਾਰਵਾਈ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬੁੱਧਰਾਮ ਨੇ 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ 'ਪ੍ਰਧਾਨ ਮੰਤਰੀ ਆਵਾਸ' ਯੋਜਨਾ ਨੂੰ ਪੰਜਾਬ 'ਚ ਲਾਗੂ ਕਰਨ ਲਈ ਵੱਡਾ ਅਧਿਐਨ ਕੀਤਾ ਗਿਆ ਹੈ। ਇਸ ਬਾਰੇ ਪੂਰੀ ਰਿਪੋਰਟ ਤਿਆਰ ਕਰਕੇ ਵਿਧਾਨ ਸਭਾ ਦੇ ਟੇਬਲ 'ਤੇ ਪੇਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਿਤ ਕਮੇਟੀ ਚਾਹੁੰਦੀ ਹੈ ਕਿ ਪੰਜਾਬ ਦੇ ਪਿੰਡਾਂ 'ਚ ਜਿਨ੍ਹਾਂ ਲੋਕਾਂ ਕੋਲ ਆਪਣੇ ਘਰ ਨਹੀਂ ਹਨ, ਉਨ੍ਹਾਂ ਨੂੰ ਆਪਣਾ ਘਰ ਮਿਲੇ। ਇਸ ਸਕੀਮ ਦਾ ਲਾਭ ਲੈਣ ਲਈ ਸ਼ਰਤ ਇਹ ਹੈ ਕਿ ਜਿਨ੍ਹਾਂ ਕੋਲ ਘਰ ਨਹੀਂ ਹਨ, ਬੇਜ਼ਮੀਨੇ ਹਨ ਜਾਂ ਜਿਨ੍ਹਾਂ ਕੋਲ 1-2 ਕਮਰੇ ਵਾਲੇ ਘਰ ਹਨ ਅਤੇ ਕੰਧਾਂ ਕੱਚੀਆਂ ਹਨ, ਉਹ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਕੇ ਆਪਣੇ ਘਰ ਬਣਾ ਸਕਦੇ ਹਨ।
ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
ਇਸ ਸਕੀਮ ਤਹਿਤ ਕੁੱਝ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਿਵੇਂ ਕਿ ਪਾਣੀ ਦੇ ਕੁਨੈਕਸ਼ਨ, ਬਿਜਲੀ ਕੁਨੈਕਸ਼ਨ, ਐੱਲ. ਪੀ. ਜੀ. ਕੁਨੈਕਸ਼ਨ ਆਦਿ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਇਸ ਸਕੀਮ ਬਾਰੇ ਕਮੇਟੀ ਨੇ ਬਹੁਤ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪਿਛਲੇ ਦਸੰਬਰ ਮਹੀਨੇ ਦਾ ਪੋਰਟਲ ਖੁੱਲ੍ਹ ਚੁੱਕਾ ਹੈ। ਇਸ 'ਚ ਨਵੀਆਂ ਅਰਜ਼ੀਆਂ ਆਉਣੀਆਂ ਹਨ। ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਹੈ ਕਿ ਪਿੰਡਾਂ 'ਚ ਜਾ ਕੇ ਸਰਵੇ ਕਰਵਾ ਕੇ ਵੱਧ ਤੋਂ ਵੱਧ ਆਨਲਾਈਨ ਅਰਜ਼ੀਆਂ ਭਰੀਆਂ ਜਾਣ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਦਾ ਫ਼ਾਇਦਾ ਲੈ ਸਕਣ। ਇਸ ਸਕੀਮ ਦੇ ਬੰਦ ਹੋਣ ਦੀ ਆਖ਼ਰੀ ਮਿਤੀ 31 ਦਸੰਬਰ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8