ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਵੱਡੇ ਹੁਕਮ

Saturday, Sep 28, 2024 - 06:27 PM (IST)

ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਵੱਡੇ ਹੁਕਮ

ਗੁਰਦਾਸਪੁਰ (ਹਰਮਨ, ਵਿਨੋਦ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਰਿੰਦਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੀ ਚਲਾਉਣਗੇ ਅਤੇ ਸ਼ਾਮ 5 ਵਜੇ ਤੋਂ ਬਾਅਦ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ’ਤੇ ਪੂਰਨ ਤੌਰ 'ਤੇ ਪਾਬੰਦੀ ਹੋਵੋਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸੀਜ਼ਨ ਸਾਲ 2024 ਸ਼ੁਰੂ ਹੋ ਗਿਆ ਹੈ। ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੇ ਝੋਨੇ ਦੀ ਫਸਲ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਗੁਣਵੱਤਾ ਘੱਟ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਪੈਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

ਝੋਨੇ ਦੀ ਫਸਲ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈ ਸਥਿਤੀ ਕਾਰਨ ਹੁੰਦਾ ਹੈ। ਇਸ ਲਈ ਇਸ ਦੀ ਤੁਰੰਤ ਰੋਕਥਾਮ ਕਰਨ ਦੀ ਜ਼ਰੂਰਤ ਹੈ। ਇਹ ਹੁਕਮ ਮਿਤੀ 25 ਸਤੰਬਰ 2024 ਤੋਂ 16 ਨਵੰਬਰ 2024 ਤੱਕ ਲਾਗੂ ਰਹੇਗਾ।

 ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News