ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Sunday, Mar 05, 2023 - 05:31 AM (IST)

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਨਾਉਣ ਦੀ ਦਿਸ਼ਾ ਵਿਚ ਮਾਨ ਸਰਕਾਰ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਹੁਣ ਮਾਨ ਸਰਕਾਰ ਨੇ ਪੰਜਾਬ ਦੇ ਅਨੇਕਾਂ ਸਰਕਾਰੀ ਸਕੂਲਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਹਾਈਟੈੱਕ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਜਾਰੀ ਵੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ 7 ਪੁਲਸ ਅਫ਼ਸਰਾਂ ਖ਼ਿਲਾਫ਼ ਮਾਮਲਾ ਦਰਜ ਕਰੇਗੀ ਪੰਜਾਬ ਪੁਲਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਦੇ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਨਵੀਨਤਮ ਟੈਕਨਾਲੌਜੀ ਨਾਲ ਅਪਗ੍ਰੇਡ ਕਰਨ ਦੀ ਗੱਲ ਕਹੀ ਗਈ ਸੀ। ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਸਿੱਖਿਆ ਵਿਵਸਥਾ ਲਈ ਇਨ੍ਹਾਂ ਕੈਮਰਿਆਂ ਨੂੰ ਇੰਸਟਾਲ ਕੀਤਾ ਜਾਵੇਗਾ। ਹਾਲਾਂਕਿ ਕੈਮਰੇ ਲਗਾਉਣ ਦੀ ਮਿੱਥੀ ਸਮਾਂ ਮਿਆਦ ਬਾਰੇ ਸੂਬਾ ਸਰਕਾਰ ਵਲੋਂ ਫਿਲਹਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ ਫਿਲਹਾਲ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਕੈਮਰੇ ਲਗਾਏ ਜਾਣ ਦੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਲਾਡਾਂ ਨਾਲ ਪਾਲ਼ੇ ਪੁੱਤ ਨੂੰ ਪੰਜਾਬ ਤੋਂ ਕੈਨੇਡਾ ਖਿੱਚ ਲਿਆਈ ਮੌਤ, ਇੰਝ ਉੱਜੜਨਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News