ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
Tuesday, Dec 24, 2024 - 02:06 PM (IST)
 
            
            ਗੁਰਦਾਸਪੁਰ (ਹਰਮਨ)-ਪੰਜਾਬ ਸੂਬੇ ਵਿੱਚ ਅਸਲਾ ਲਾਇਸੈਂਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੈਂਸ ਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੈਂਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਦਸੰਬਰ 2024 ਤੋਂ ਬਾਅਦ ਲਾਇਸੈਂਸ ਸਬੰਧੀ ਈ-ਸੇਵਾ ਵਿੱਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜੋ ਅਸਲਾ ਲਾਇਸੈਂਸ ਧਾਰਕ ਹਨ, ਨੂੰ ਹਿਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਵੱਲੋਂ ਸੇਵਾ ਕੇਂਦਰ ਵਿੱਚ ਚਲਦੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੈਂਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ 31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਹਰ ਹਾਲਤ ਵਿੱਚ ਅਪਲਾਈ ਕਰਨ ਲਈ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਏ। ਇਸ ਸਬੰਧੀ ਅਸਲਾ ਲਾਇਸੈਂਸ ਧਾਰਕਾਂ ਦੀ ਲਿਸਟ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਵੈੱਬ-ਸਾਈਟ www.gurdaspur.nic.in 'ਤੇ ਅਪਲੋਡ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            