ਗੁਰਦਾਸਪੁਰ ਵਾਸੀਆਂ ਲਈ ਜ਼ਰੂਰੀ ਖ਼ਬਰ, ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਲੱਗੀ ਇਹ ਪਾਬੰਦੀ
Monday, Sep 29, 2025 - 05:52 PM (IST)

ਗੁਰਦਾਸਪੁਰ (ਵਿਨੋਦ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਸਿਰਫ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੰਬਾਇਨਾਂ ਝੋਨੇ ਦੀ 24 ਘੰਟੇ ਕੰਮ ਕਰਦੀਆਂ ਹਨ ਤਾਂ ਰਾਤ ਵੇਲੇ ਤਰੇਲ ਪੈਣ ਕਾਰਨ ਝੋਨਾ ਗਿੱਲਾ ਕੱਟਿਆ ਜਾਂਦਾ ਹੈ ਜਿਸ ਦਾ ਉਸ ਦੀ ਕੁਆਲਟੀ ਉੱਪਰ ਮਾੜਾ ਅਸਰ ਪੈਂਦਾ ਹੈ। ਹਰਾ ਤੇ ਗਿੱਲਾ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ ਜਿਸ ਨਾਲ ਝੋਨੇ ਦੀ ਕੁਆਲਟੀ ਘੱਟ ਜਾਂਦੀ ਹੈ। ਖਰੀਦ ਏਜੰਸੀਆਂ ਵੀ ਘਟੀਆ ਕੁਆਲਟੀ ਵਾਲੇ ਝੋਨੇ ਦੀ ਖਰੀਦ ਨਹੀਂ ਕਰ ਪਾਉਂਦੀਆਂ ਜਿਸ ਕਾਰਨ ਦੇਸ਼ ਦੇ ਉਤਪਾਦਨ ਉੱਪਰ ਮਾੜਾ ਅਸਰ ਪੈਂਦਾ ਹੈ। ਗਿੱਲੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਇਸ ਸਭ ਨੂੰ ਦੇਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਕੰਬਾਇਨ ਮਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀ ਦੇ ਹੁਕਮ 15 ਸਤੰਬਰ 2025 ਤੋਂ 15 ਨਵੰਬਰ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ-ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8