ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ

Sunday, Sep 06, 2026 - 02:14 PM (IST)

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ

ਜਲੰਧਰ (ਧਵਨ)–ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਸਾਈਬਰ ਠੱਗੀ ਕਰਨ ਵਾਲੇ ਜਾਲਸਾਜ਼ਾਂ ਖ਼ਿਲਾਫ਼ ਜਲੰਧਰ ਪੁਲਸ ਕਮਿਸ਼ਨਰੇਟ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦੇ ਹੋਏ ਉਨ੍ਹਾਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧੀ ਲੋਕਾਂ ਨੂੰ ਫੋਨ ਕਾਲ, ਐੱਸ. ਐੱਮ. ਐੱਸ. ਜਾਂ ਵ੍ਹਟਸਐਪ ਸੰਦੇਸ਼ ਭੇਜ ਕੇ ਇਹ ਕਹਿੰਦੇ ਹਨ ਕਿ ਉਨ੍ਹਾਂ ਦੀ ਲੱਖਾਂ ਰੁਪਏ ਦੀ ਲਾਟਰੀ ਨਿਕਲੀ ਹੈ। ਇਸ ਦੇ ਬਾਅਦ ਲਾਟਰੀ ਦੀ ਰਕਮ ਦਿਵਾਉਣ ਦੇ ਨਾਂ ’ਤੇ ਬੈਂਕ ਡਿਟੇਲ, ਓ. ਟੀ. ਪੀ., ਪਿਨ ਜਾਂ ਹੋਰ ਨਿੱਜੀ ਜਾਣਕਾਰੀ ਹਾਸਲ ਕਰਨ ਜਾਂ ਪ੍ਰੋਸੈਸਿੰਗ ਫੀਸ ਜਮ੍ਹਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਦੇਸ਼ਾਂ ਅਤੇ ਕਾਲਾਂ ’ਤੇ ਭਰੋਸਾ ਕਰਨ ਦੀ ਬਜਾਏ ਲੋਕਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ ਪੂਰਾ ਮਾਮਲਾ

ਪੁਲਸ ਮੁਤਾਬਕ ਸਾਈਬਰ ਠੱਗ ਆਕਰਸ਼ਕ ਇਨਾਮ ਦਾ ਲਾਲਚ ਦੇ ਕੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਂਦੇ ਹਨ। ਕਈ ਵਾਰ ਸੰਦੇਸ਼ ਵਿਚ ਵੱਡੀ ਰਕਮ, ਜਿਵੇਂ 25 ਲੱਖ ਰੁਪਏ ਦੀ ਲਾਟਰੀ ਜਿੱਤਣ ਦਾ ਦਾਅਵਾ ਕੀਤਾ ਜਾਂਦਾ ਹੈ ਅਤੇ ਇਨਾਮ ਪ੍ਰਾਪਤ ਕਰਨ ਲਈ ਬੈਂਕ ਟਰਾਂਸਫਰ, ਪ੍ਰੋਸੈਸਿੰਗ ਫ਼ੀਸ ਜਾਂ ਕਿਸੇ ਹੋਰ ਫ਼ੀਸ ਦੀ ਮੰਗ ਕੀਤੀ ਜਾਂਦੀ ਹੈ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਲਾਟਰੀ ਜਾਂ ਇਨਾਮ ਪ੍ਰਾਪਤ ਕਰਨ ਦੇ ਨਾਂ ’ਤੇ ਕਿਸੇ ਅਣਜਾਣ ਵਿਅਕਤੀ ਨੂੰ ਕੋਈ ਓ. ਟੀ. ਪੀ., ਪਿਨ, ਬੈਂਕ ਸਬੰਧੀ ਜਾਣਕਾਰੀ ਜਾਂ ਹੋਰ ਗੁਪਤ ਜਾਣਕਾਰੀ ਸਾਂਝੀ ਨਾ ਕਰਨ।

ਪੁਲਸ ਕਮਿਸ਼ਨਰ ਨ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਲਾਟਰੀ ਜਿੱਤਣ ਦਾ ਸੰਦੇਸ਼ ਜਾਂ ਫੋਨ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਜਾਂਚ ਕਰੋ। ਅਣਜਾਣ ਲਿੰਕ ’ਤੇ ਕਲਿੱਕ ਕਰਨ, ਅਣਜਾਣ ਨੰਬਰਾਂ ’ਤੇ ਵਿਅਕਤੀਗਤ ਜਾਂ ਵਿੱਤੀ ਜਾਣਕਾਰੀ ਦੇਣ ਅਤੇ ਕਿਸੇ ਦੇ ਕਹਿਣ ’ਤੇ ਪੈਸੇ ਟਰਾਂਸਫਰ ਕਰਨ ਤੋਂ ਬਚੋ। ਪੁਲਸ ਨੇ ਇਹ ਵੀ ਕਿਹਾ ਕਿ ਸਾਈਬਰ ਠੱਗ ਅਕਸਰ ਜਲਦਬਾਜ਼ੀ ਅਤੇ ਡਰ ਦਾ ਮਾਹੌਲ ਬਣਾ ਕੇ ਲੋਕਾਂ ਤੋਂ ਗਲਤੀ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ, ਇਸ ਲਈ ਕਿਸੇ ਵੀ ਅਜਿਹੇ ਮਾਮਲੇ ਵਿਚ ਜਲਦਬਾਜ਼ੀ ਵਿਚ ਫ਼ੈਸਲਾ ਨਾ ਲਓ।

ਇਹ ਵੀ ਪੜ੍ਹੋ: ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਤੋਂ ਬਚਾਅ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਸੁਰੱਖਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਲਾਟਰੀ ਜਾਂ ਇਨਾਮ ਸਬੰਧੀ ਫੋਨ, ਐੱਸ. ਐੱਮ. ਐੱਸ. ਜਾਂ ਵ੍ਹਟਸਐਪ ਸੰਦੇਸ਼ ਪ੍ਰਾਪਤ ਹੁੰਦਾ ਹੈ ਤਾਂ ਉਸ 'ਤੇ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਉਸ ਦੀ ਜਾਂਚ ਕਰੋ। ਉਨ੍ਹਾਂ ਕਿਹਾ ਕਿ ਲਾਟਰੀ ਦੇ ਨਾਂ ’ਤੇ ਮਿਲਣ ਵਾਲਾ ਹਰ ਆਕਰਸ਼ਕ ਸੰਦੇਸ਼ ਸਹੀ ਨਹੀਂ ਹੁੰਦਾ ਅਤੇ ਅਣਜਾਣ ਵਿਅਕਤੀ ਵੱਲੋਂ ਭੇਜੇ ਗਏ ਇਨਾਮ ਦੇ ਦਾਅਵੇ ਨੂੰ ਬਿਨਾਂ ਸੱਚਾਈ ਦੇ ਸਵੀਕਾਰ ਕਰਨਾ ਭਾਰੀ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਜਲੰਧਰ ਪੁਲਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਰਹਿਣ ਅਤੇ ਆਪਣੇ ਪਰਿਵਾਰ ਦੇ ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਵੀ ਇਸ ਤਰ੍ਹਾਂ ਦੀ ਸਾਈਬਰ ਠੱਗੀ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ।

ਇਹ ਵੀ ਪੜ੍ਹੋ: ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News