ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇਹ ਰਸਤਾ
Wednesday, May 28, 2025 - 01:46 PM (IST)

ਜਲੰਧਰ- ਜਲੰਧਰ ਵਾਸੀਆਂ ਲਈ ਇਕ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭੋਗਪੁਰ ਵਿੱਚ ਸਥਿਤ ਰੇਲਵੇ ਫਾਟਕ ਨੰਬਰ 40, ਜਿਸ ਨੂੰ ਆਮ ਤੌਰ 'ਤੇ ਭਗਤ ਸਿੰਘ ਚੌਂਕ ਫਾਟਕ ਅਤੇ ਮੋਗਾ ਫਾਟਕ ਵਜੋਂ ਜਾਣਿਆ ਜਾਂਦਾ ਹੈ, ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ। ਰੇਲਵੇ ਪ੍ਰਸ਼ਾਸਨ ਦੇ ਅਨੁਸਾਰ ਫਾਟਕ 'ਤੇ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਰੇਲਵੇ ਫਾਟਕ 'ਤੇ ਦਿੱਸਿਆ ਖ਼ੌਫ਼ਨਾਕ ਮੰਜ਼ਰ, ਗੇਟਮੈਨ ਦੇ ਕਾਰੇ ਨੇ ਉਡਾਏ ਸਭ ਦੇ ਹੋਸ਼
ਇਹ ਬੰਦ ਸੁਰੱਖਿਆ ਉਪਾਵਾਂ ਅਤੇ ਮੁਰੰਮਤ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਅਤੇ ਸਬੰਧਤ ਖੇਤਰ ਵਿੱਚ ਬੇਲੋੜੀ ਯਾਤਰਾ ਤੋਂ ਬਚਣ ਲਈ ਬਦਲ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e