ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Sunday, Mar 02, 2025 - 03:12 PM (IST)

ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਜਹਾਨ ਖੇਲਾ ਵਿਖੇ 2493 ਪੁਲਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਣ ਲੱ ਪਹੁੰਚੇ। ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਅਤੇ ਇਸ ਲਈ ਇਕ ਪ੍ਰਸਤਾਵ ਜਲਦੀ ਹੀ ਕੈਬਨਿਟ ਮੀਟਿੰਗ ਵਿੱਚ ਵੀ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਵਿਰੋਧੀ ਤਾਕਤਾਂ ਨੂੰ ਸਲਾਹ ਦਿੱਤੀ ਕਿ ਉਹ ਪੰਜਾਬ 'ਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ, ਕਿਉਂਕਿ ਇਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ। ਸਾਡੇ ਸਾਰੇ ਤਿਉਹਾਰ ਸਾਰੇ ਭਾਈਚਾਰਿਆਂ ਦੇ ਲੋਕ ਇਕੱਠੇ ਮਨਾਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਉਥੇ ਹੀ ਇਸ ਮੌਕੇ ਡੀ. ਜੀ. ਪੀ. ਗੌਰਵ ਯਾਦਵ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲੈਣ ਵਾਲੇ ਜਵਾਨਾਂ ਨੂੰ ਕਿਹਾ ਕਿ ਤੁਹਾਨੂੰ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਤੁਸੀਂ ਜਿੱਥੇ ਵੀ ਕੰਮ ਕਰੋ ਉੱਥੇ ਲੋਕਾਂ ਨੂੰ ਇਨਸਾਫ਼ ਦਿਓ, ਮੈਨੂੰ ਮਾਣ ਹੈ ਕਿ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਸਿਪਾਹੀ ਸਾਡੀ ਪੁਲਸ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣਾ ਪਵੇਗਾ।
ਇਸ ਮੌਕੇ ਸੀਨੀਅਰ ਪੁਲਸ ਅਧਿਕਾਰੀ ਈਸ਼ਵਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਬਹੁਤ ਮਹੱਤਵਪੂਰਨ ਹੈ। ਇਥੋਂ ਸਿਰਫ਼ ਪੰਜਾਬ ਦੀ ਹੀ ਨਹੀਂ ਸਗੋਂ ਹੋਰ ਸੂਬਿਆਂ ਦੀ ਪੁਲਸ ਨੂੰ ਵੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੇਂਦਰ 1947 ਵਿੱਚ ਸਥਾਪਤ ਕੀਤਾ ਗਿਆ ਸੀ। ਝਾਰਖੰਡ ਅਤੇ ਉੱਤਰਾਖੰਡ ਦੇ ਕਰਮਚਾਰੀਆਂ ਨੂੰ ਵੀ ਇਥੋਂ ਸਿਖਲਾਈ ਦਿੱਤੀ ਗਈ ਹੈ।
ਇਥੇ ਸਮਰੱਥਾ 2 ਹਜ਼ਾਰ ਤੋਂ ਵੱਧ ਹੈ। ਸੈਨਿਕਾਂ ਨੂੰ ਕੰਪਿਊਟਰ ਸਿਖਲਾਈ ਦਿੱਤੀ ਜਾਂਦੀ ਹੈ। ਮੁੱਖ ਤੌਰ 'ਤੇ 1190 ਤਕਨੀਕੀ ਵਿੰਗ, ਕਾਨੂੰਨ ਅਧਿਕਾਰੀ ਤੇ ਕੰਪਿਊਟਰ ਇੰਜੀਨੀਅਰਾਂ ਨੂੰ ਤਕਨੀਕੀ ਸਿਖਲਾਈ ਦਿੱਤੀ ਗਈ ਹੈ। ਹੁਣ ਸਾਰੇ ਕਰਮਚਾਰੀ ਜ਼ਿਲ੍ਹਿਆਂ ਵਿੱਚ ਕੰਮ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e