ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG ਖ਼ਤਪਕਾਰਾਂ ਦੀਆਂ ਵਧੀਆਂ ਮੁਸ਼ਕਿਲਾਂ

Monday, Apr 13, 2026 - 04:38 PM (IST)

ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG ਖ਼ਤਪਕਾਰਾਂ ਦੀਆਂ ਵਧੀਆਂ ਮੁਸ਼ਕਿਲਾਂ

ਜਲੰਧਰ (ਧਵਨ)-ਸੰਯੁਕਤ ਰਾਜ ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਵਾਰਤਾ ਅਸਫ਼ਲ ਹੋਣ ਤੋਂ ਬਾਅਦ ਇਕ ਵਾਰ ਫਿਰ ਘਰੇਲੂ ਅਤੇ ਕਮਰਸ਼ੀਅਲ ਗੈਸ ਸੰਕਟ ਡੂੰਘਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ ’ਤੇ ਵਧਦੇ ਤਣਾਅ ਦਾ ਸਿੱਧਾ ਅਸਰ ਭਾਰਤ ਸਮੇਤ ਕਈ ਦੇਸ਼ਾਂ ਵਿਚ ਊਰਜਾ ਸਪਲਾਈ 'ਤੇ ਪੈ ਸਕਦਾ ਹੈ, ਜਿਸ ਨਾਲ ਆਮ ਖ਼ਪਤਕਾਰਾਂ ਅਤੇ ਉਦਯੋਗਾਂ ਦੀ ਚਿੰਤਾ ਵਧ ਗਈ ਹੈ। ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਖਾੜੀ ਖੇਤਰ ਵਿਚ ਸੰਯੁਕਤ ਰਾਜ ਅਮਰੀਕਾ ਅਤੇ ਇਜ਼ਰਾਈਲ ਦਾ ਈਰਾਨ ਨਾਲ ਟਕਰਾਅ ਜਾਰੀ ਹੈ। ਇਸ ਤਣਾਅ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕੀ ਹੈ। ਕਮਰਸ਼ੀਅਲ ਗੈਸ ਦੀ ਉਪਲੱਬਧਤਾ ਘੱਟ ਹੋਣ ਕਾਰਨ ਬਾਜ਼ਾਰ ਵਿਚ ਇਸ ਦੀ ਕਾਲਾਬਾਜ਼ਾਰੀ ਵਧ ਗਈ ਹੈ ਅਤੇ ਉੱਚੀਆਂ ਕੀਮਤਾਂ ’ਤੇ ਸਿਲੰਡਰ ਵੇਚੇ ਜਾ ਰਹੇ ਹਨ। ਸਪਲਾਈ ਪ੍ਰਭਾਵਿਤ ਹੋਣ ਕਾਰਨ ਕਈ ਉਦਯੋਗਿਕ ਇਕਾਈਆਂ ਨੂੰ ਆਪਣੇ ਗੈਸ ਆਧਾਰਿਤ ਯੂਨਿਟਾਂ ਨੂੰ ਤੇਲ ਆਧਾਰਿਤ ਯੂਨਿਟਾਂ ਵਿਚ ਬਦਲਣਾ ਪਿਆ ਹੈ, ਜਿਸ ਨਾਲ ਉਤਪਾਦਨ ਲਾਗਤ ਵੀ ਵਧੀ ਹੈ।

ਇਹ ਵੀ ਪੜ੍ਹੋ: ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ ਤਬਾਦਲੇ

ਉਦਯੋਗ ਜਗਤ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਰਾਜ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਹੋਰ ਵਧਦਾ ਹੈ ਜਾਂ ਜੰਗ ਵਰਗੀ ਸਥਿਤੀ ਬਣਦੀ ਹੈ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਅਜਿਹੇ ਹਾਲਾਤ ਵਿਚ ਕਮਰਸ਼ੀਅਲ ਗੈਸ ਦਾ ਸੰਕਟ ਹੋਰ ਵੀ ਡੂੰਘਾ ਹੋ ਸਕਦਾ ਹੈ, ਜਿਸ ਨਾਲ ਉਦਯੋਗਾਂ ਦੀ ਉਤਪਾਦਨ ਸਮਰੱਥਾ ’ਤੇ ਨਾਂਹਪੱਖੀ ਅਸਰ ਪਵੇਗਾ।

ਦੂਜੇ ਪਾਸੇ ਘਰੇਲੂ ਖ਼ਪਤਕਾਰਾਂ ਨੂੰ ਵੀ ਗੈਸ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਇਕ ਸਿਲੰਡਰ ਵਾਲੇ ਖ਼ਪਤਕਾਰਾਂ ਦੀ ਸਥਿਤੀ ਜ਼ਿਆਦਾ ਗੰਭੀਰ ਬਣੀ ਹੋਈ ਹੈ। ਗੈਸ ਖ਼ਤਮ ਹੋਣ ਤੋਂ ਬਾਅਦ ਤੁਰੰਤ ਨਵਾਂ ਸਿਲੰਡਰ ਨਹੀਂ ਮਿਲ ਪਾ ਰਿਹਾ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਵਿਚ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ। ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਖਪਤਕਾਰਾਂ ਨੂੰ ਇਕ ਨਿਸ਼ਚਿਤ ਮਿਆਦ ਤੋਂ ਬਾਅਦ ਹੀ ਗੈਸ ਬੁਕਿੰਗ ਕਰਨ ਦੀ ਇਜਾਜ਼ਤ ਹੈ, ਜਿਸ ਕਾਰਨ ਸਮੇਂ ਸਿਰ ਗੈਸ ਉਪਲੱਬਧ ਨਹੀਂ ਹੋ ਪਾਉਂਦੀ।

ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

ਖ਼ਪਤਕਾਰਾਂ ਦਾ ਦੋਸ਼ ਹੈ ਕਿ ਆਨਲਾਈਨ ਬੁਕਿੰਗ ਦੇ ਬਾਵਜੂਦ 8 ਤੋਂ 10 ਦਿਨਾਂ ਤੱਕ ਗੈਸ ਸਿਲੰਡਰ ਦੀ ਡਿਲਿਵਰੀ ਨਹੀਂ ਹੋ ਰਹੀ। ਅਜਿਹੇ ਵਿਚ ਕਈ ਪਰਿਵਾਰਾਂ ਨੂੰ ਬਦਲਵੇਂ ਬਾਲਣ ਦਾ ਸਹਾਰਾ ਲੈਣਾ ਪੈ ਰਿਹਾ ਹੈ। ਜੇਕਰ ਖਾੜੀ ਖੇਤਰ ਵਿਚ ਤਣਾਅ ਹੋਰ ਵਧਦਾ ਹੈ ਤਾਂ ਘਰੇਲੂ ਗੈਸ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ।

ਉੱਥੇ ਹੀ ਪ੍ਰਸ਼ਾਸਨ ਗੈਸ ਕੰਪਨੀਆਂ ’ਤੇ ਕੰਟਰੋਲ ਰੱਖਣ ਵਿਚ ਵੀ ਨਾਕਾਮ ਸਾਬਤ ਹੋ ਰਿਹਾ ਹੈ। ਖ਼ਪਤਕਾਰਾਂ ਦਾ ਕਹਿਣਾ ਹੈ ਕਿ ਗੈਸ ਕੰਪਨੀਆਂ ਮਨਮਾਨੇ ਤਰੀਕੇ ਨਾਲ ਸਪਲਾਈ ਕਰ ਰਹੀਆਂ ਹਨ ਅਤੇ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਗੈਸ ਦੀ ਅਨਿਯਮਿਤ ਸਪਲਾਈ ਅਤੇ ਵਧਦੀ ਕਾਲਾਬਾਜ਼ਾਰੀ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ।

ਇਸ ਤੋਂ ਇਲਾਵਾ ਟਰਾਂਸਪੋਰਟ ਲਾਗਤ ਵਿਚ ਵਾਧਾ ਵੀ ਗੈਸ ਸੰਕਟ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਕਾਰਨ ਗੈਸ ਸਿਲੰਡਰਾਂ ਦੀ ਢੋਆ-ਢੁਆਈ ਮਹਿੰਗੀ ਹੋ ਗਈ ਹੈ, ਜਿਸ ਦਾ ਸਿੱਧਾ ਅਸਰ ਖ਼ਪਤਕਾਰਾਂ 'ਤੇ ਪੈ ਰਿਹਾ ਹੈ। ਗੈਸ ਏਜੰਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਡਿਲੀਵਰੀ ਵਿਚ ਦੇਰੀ ਹੋ ਰਹੀ ਹੈ। ਉੱਥੇ ਹੀ ਵਧਦੀ ਮੰਗ ਅਤੇ ਸੀਮਤ ਸਪਲਾਈ ਕਾਰਨ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।

ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ

ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਠੋਸ ਕਦਮ ਚੁੱਕਣੇ ਹੋਣਗੇ। ਗੈਸ ਦੀ ਕਾਲਾਬਾਜ਼ਾਰੀ ’ਤੇ ਸਖ਼ਤ ਕਾਰਵਾਈ, ਸਪਲਾਈ ਚੇਨ ਨੂੰ ਮਜ਼ਬੂਤ ਕਰਨਾ ਅਤੇ ਖ਼ਪਤਕਾਰਾਂ ਨੂੰ ਸਮੇਂ ਸਿਰ ਸਿਲੰਡਰ ਉਪਲੱਬਧ ਕਰਵਾਉਣਾ ਬੇਹੱਦ ਜ਼ਰੂਰੀ ਹੈ। ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਕਟ ਆਮ ਜਨਤਾ ਅਤੇ ਉਦਯੋਗ ਦੋਵਾਂ ਲਈ ਵੱਡੀ ਸਮੱਸਿਆ ਬਣ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News