ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

Wednesday, Jun 12, 2024 - 06:38 PM (IST)

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

ਲੁਧਿਆਣਾ (ਹਿਤੇਸ਼) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿਚ ਨਹਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ ਹੁਕਮਾਂ ਵਿਚ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਬੱਚਿਆਂ/ਨੌਜਵਾਨਾਂ ਵੱਲੋਂ ਅਕਸਰ ਗਰਮੀ ਤੋਂ ਰਾਹਤ ਪਾਉਣ ਲਈ ਕਾਫੀ ਮਾਤਰਾ ਵਿਚ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿਚ ਨਹਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮੌਸਮ ਦੌਰਾਨ ਅਕਸਰ ਨਹਿਰਾਂ/ਦਰਿਆਵਾਂ ਵਿਚ ਪਾਣੀ ਕਾਫ਼ੀ ਤੇਜ਼ ਗਤੀ ਨਾਲ ਵਹਿੰਦਾ ਹੈ ਅਤੇ ਤੇਜ਼ ਵਹਾਅ ਕਾਰਨ ਜਾਨ ਅਤੇ ਮਾਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ/ਕਾਨੂੰਨ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਢੁੱਕਵੇਂ ਕਦਮ ਚੁੱਕਣੇ ਲਾਜ਼ਮੀ ਹਨ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ 'ਚ 'ਆਪ', ਦਲਿਤ ਡਿਪਟੀ CM ਲਗਾਉਣ ਦੀਆਂ ਚਰਚਾਵਾਂ

ਉਨ੍ਹਾਂ ਨਹਿਰੀ ਵਿਭਾਗ ਨੂੰ ਵੀ ਨਿਰਦੇਸ਼ ਜਾਰੀ ਕੀਤੇ ਕਿ ਨਹਿਰਾਂ/ਦਰਿਆਵਾਂ/ਚੋਆਂ ਆਦਿ 'ਤੇ ਗਸ਼ਤ ਲਗਾਈ ਜਾਵੇ ਅਤੇ ਆਮ ਜਨਤਾ ਨੂੰ ਪਾਬੰਦੀ ਹੁਕਮਾਂ ਬਾਰੇ ਜਾਣੂ ਕਰਵਾ ਕੇ ਨਹਿਰਾਂ/ਦਰਿਆਵਾਂ ਵਿਚ ਨਹਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਆਪਣੇ ਹੁਕਮਾਂ ਵਿਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਥਾਣਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਨਹਿਰਾਂ/ਦਰਿਆਵਾਂ/ਚੋਆਂ ਆਦਿ 'ਤੇ ਗਸ਼ਤ ਕਰਵਾਉਣ ਅਤੇ ਉਕਤ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖ਼ਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਹ ਹੁਕਮ 10 ਜੂਨ, 2024 ਤੋਂ ਲਾਗੂ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ : ਧੀ ਦੇ ਵਿਆਹ ਲਈ ਸਬਜੀ ਲੈਣ ਜਾ ਰਹੇ ਪਿਓ-ਪੁੱਤ ਦੀ ਦਰਦਨਾਕ ਮੌਤ, ਖੂਨ ਨਾਲ ਲਾਲ ਹੋ ਗਈ ਸੜਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News