ਪੰਜਾਬ ਦੀਆਂ ਮਿਡ-ਡੇਅ-ਮੀਲ ਤੇ ਆਸ਼ਾ ਵਰਕਰਾਂ ਦੇਣ ਧਿਆਨ, ਮਾਣ-ਭੱਤੇ ਨੂੰ ਲੈ ਕੇ ਆਈ ਅਹਿਮ ਖ਼ਬਰ

Wednesday, May 15, 2024 - 04:17 PM (IST)

ਪੰਜਾਬ ਦੀਆਂ ਮਿਡ-ਡੇਅ-ਮੀਲ ਤੇ ਆਸ਼ਾ ਵਰਕਰਾਂ ਦੇਣ ਧਿਆਨ, ਮਾਣ-ਭੱਤੇ ਨੂੰ ਲੈ ਕੇ ਆਈ ਅਹਿਮ ਖ਼ਬਰ

ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇਅ-ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ-ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ-ਡੇਅ-ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ, ਮੌਤ (ਵੀਡੀਓ) 
 
ਇਸ ਤੋਂ ਇਲਾਵਾ 1 ਜੂਨ ਨੂੰ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ 'ਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ਼ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਮਦਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ : 'ਲੂ' ਚੱਲਣ ਨੂੰ ਲੈ ਕੇ ਆਈ ਵੱਡੀ ਅਪਡੇਟ, BP-ਦਿਲ ਦੇ ਮਰੀਜ਼ਾਂ ਲਈ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ Alert

 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ-ਡੇਅ-ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ-ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ-ਡੇਅ-ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ-ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 



 


author

Babita

Content Editor

Related News