ਮਿਡ-ਡੇ-ਮੀਲ ਵਰਕਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

Thursday, Sep 29, 2022 - 11:41 PM (IST)

ਮਿਡ-ਡੇ-ਮੀਲ ਵਰਕਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ’ਚ ਕੰਮ ਕਰਦੇ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈਂਕਸ਼ਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ-ਡੇ-ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ ਤਨਖਾਹ ਨਹੀਂ ਮਿਲੀ। ਇਸ 'ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ, ਜਿਸ ’ਤੇ  ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ : ਹੁਣ ਪਾਕਿ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਸ਼ੂਟਿੰਗ ਕਰਨ ਆਈ ਟੀਮ ਨੇ ਸਿੱਖ ਮਰਿਆਦਾ ਦਾ ਕੀਤਾ ਅਪਮਾਨ

ਬੈਂਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਰਾਜ ਦੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਤਾਂ ਜੋ ਇਸ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਜਿਸ ਸਦਕੇ ਇਹ ਮਾਮਲਾ ਤੁਰੰਤ ਹੱਲ ਹੋ ਸਕਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Manoj

Content Editor

Related News