ਨਾਬਾਲਗ ਬੱਚਿਆਂ ਦੇ ਮਾਪਿਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਸਖ਼ਤ ਫ਼ਰਮਾਨ

Monday, Jul 22, 2024 - 06:32 PM (IST)

ਮਜੀਠਾ (ਪ੍ਰਿਥੀਪਾਲ) : ਪੰਜਾਬ ਵਿਚ ਨਾਬਾਲਗ ਬੱਚਿਆਂ ਵਲੋਂ ਚਲਾਏ ਜਾਂਦੇ ਵਾਹਨਾਂ ਕਰਕੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਸ ਵਿਭਾਗ ਦੇ ਆਵਾਜਾਈ ਅਤੇ ਸੜਕ ਸੁਰੱਖਿਆ ਵਿੰਗ ਪੰਜਾਬ ਵਲੋਂ ਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਸ ਸਟੇਸ਼ਨ ਮਜੀਠਾ ਦੇ ਐੱਸ. ਐੱਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇ ਕੋਈ ਵੀ ਨਾਬਾਲਗ ਬੱਚਾ 31 ਜੁਲਾਈ ਤੋਂ ਬਾਅਦ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਚੈਕਿੰਗ ਦੌਰਾਨ ਫੜਿਆ ਗਿਆ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ-ਪਿਤਾ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸ ਵਿਚ ਉਨ੍ਹਾਂ ਨੂੰ 3 ਸਾਲ ਤੱਕ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇਅ 'ਤੇ ਜਾਣ ਤੋਂ ਪਹਿਲਾਂ ਸਾਵਧਾਨ, ਨਹੀਂ ਤਾਂ ਝੱਲਣੀ ਪਵੇਗੀ ਵੱਡੀ ਪ੍ਰੇਸ਼ਾਨੀ

ਇਹ ਹੁਕਮ ਟ੍ਰੈਫਿਕ ਏ. ਡੀ. ਜੀ. ਪੀ. ਏ. ਐੱਸ. ਰਾਏ ਨੇ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ. ਪੀ. ਨੂੰ ਲਿਖਤ ਵਿਚ ਜਾਰੀ ਕੀਤੇ ਹਨ। 31 ਜੁਲਾਈ ਤਕ ਨਾਬਾਲਗਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਮੋਟਰ ਵਹੀਕਲ ਐਕਟ ਸੰਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਨਿਯਮਾਂ ਪ੍ਰਤੀ ਧਿਆਨ ਰੱਖਣ। ਉਥੇ ਹੀ ਸਕੂਲਾਂ ਵਿਚ ਕੈਂਪ, ਸੈਮੀਨਾਰ ਲਗਾ ਕੇ ਵੀ ਟ੍ਰੈਫਿਕ ਪੁਲਸ ਵਿਦਿਆਰਥੀਆਂ ਨੂੰ ਨਿਯਮ ਬਾਰੇ ਜਾਗਰੂਕ ਕਰੇਗੀ। 

ਇਹ ਵੀ ਪੜ੍ਹੋ : ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਚੰਨ ਚਾੜ੍ਹ ਗਈ ਸੱਜ-ਵਿਆਹੀ ਲਾੜੀ, CCTV ਦੇਖ ਸਹੁਰਿਆਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News