ਵਿਦਿਆਰਥੀਆਂ ਦੇ ਮਾਪਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਹੋਏ ਨਿਰਦੇਸ਼

Saturday, Mar 23, 2024 - 10:04 AM (IST)

ਵਿਦਿਆਰਥੀਆਂ ਦੇ ਮਾਪਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਹੋਏ ਨਿਰਦੇਸ਼

ਚੰਡੀਗੜ੍ਹ (ਆਸ਼ੀਸ਼): ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਨਿੱਜੀ ਸਕੂਲਾਂ ’ਚ ਕਿਤਾਬਾਂ ਅਤੇ ਵਰਦੀਆਂ ਆਦਿ ਨਹੀਂ ਵੇਚੀਆਂ ਜਾ ਸਕਦੀਆਂ। ਇਸ ਦੇ ਨਾਲ ਹੀ ਕਿਤਾਬਾਂ ਅਤੇ ਹੋਰ ਸਮੱਗਰੀ 'ਤੇ ਸਕੂਲ ਦਾ ਨਾਂ ਨਹੀਂ ਲਿਖਿਆ ਜਾ ਸਕਦਾ। ਮਾਪਿਆਂ 'ਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਆਦਿ ਖ਼ਰੀਦਣ ਲਈ ਦਬਾਅ ਨਹੀਂ ਪਾਇਆ ਜਾਵੇਗਾ। ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਦੀ ਆਫ਼ਰ, ਇਸ ਸੀਟ ਤੋਂ ਹੋ ਸਕਦੇ ਨੇ ਉਮੀਦਵਾਰ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਮਾਪਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਕੋਈ ਨਿੱਜੀ ਸਕੂਲ ਉਨ੍ਹਾਂ 'ਤੇ ਕਿਸੇ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਲਈ ਦਬਾਅ ਪਾਉਂਦਾ ਹੈ ਤਾਂ ਉਹ ਲਿਖਤੀ ਸ਼ਿਕਾਇਤ ਦੇ ਸਕਦੇ ਹਨ। ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸਕੂਲ ਦੇ ਵ੍ਹਟਸਐਪ ਗਰੁੱਪ ’ਤੇ ਵਿਸ਼ੇਸ਼ ਦੁਕਾਨਾਂ ਦੇ ਪਤੇ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਜਿਸ ’ਚ ਦੁਕਾਨ ਦਾ ਨਾਂ ਤੇ ਪਤਾ ਵੀ ਛਾਪਿਆ ਗਿਆ ਹੈ। ਮਾਪਿਆਂ ਨੂੰ ਉਸੇ ਦੁਕਾਨ ਤੋਂ ਵਰਦੀ ਖ਼ਰੀਦਣ ਲਈ ਕਿਹਾ ਜਾ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਪ੍ਰਬੰਧਕਾਂ ਨੂੰ ਵਰਦੀ ਦੇ ਸੈਂਪਲ ਅਤੇ ਰੰਗ ਭੇਜਣੇ ਚਾਹੀਦੇ ਹਨ ਨਾ ਕਿ ਕਿਸੇ ਦੁਕਾਨ ਦਾ ਨਾਂ। ਜਿਨ੍ਹਾਂ ਦੁਕਾਨਾਂ ਦੇ ਨਾਂ ਸਕੂਲ ਭੇਜੇ ਜਾ ਰਹੇ ਹਨ, ਉਹ ਹੋਰ ਦੁਕਾਨਾਂ ਨਾਲੋਂ ਵੱਧ ਭਾਅ ’ਤੇ ਸਾਮਾਨ ਵੇਚਦੇ ਹਨ।

ਵਰਦੀਆਂ ’ਚ ਕੀਤਾ ਜਾਂਦਾ ਹੈ ਬਦਲਾਅ

ਨਿੱਜੀ ਸਕੂਲਾਂ ਦੀਆਂ ਮਹਿੰਗੀਆਂ ਕਿਤਾਬਾਂ ਤੇ ਵਰਦੀਆਂ ਚੋਣਵੀਆਂ ਦੁਕਾਨਾਂ 'ਤੇ ਹੀ ਮਿਲਦੀਆਂ ਹਨ। ਏਨਾ ਹੀ ਨਹੀਂ ਵਰਦੀ ਵੀ ਬਦਲਦੀ ਰਹਿੰਦੀ ਹੈ। ਰੰਗ, ਡਿਜ਼ਾਈਨ, ਸਟਿੱਕਰ ਅਤੇ ਟੈਗਜ਼ ਰਾਹੀਂ ਵਰਦੀਆਂ ਅਤੇ ਜੁੱਤੀਆਂ ਆਦਿ ਵਿਚ ਬਦਲਾਅ ਕੀਤੇ ਜਾਂਦੇ ਹਨ। ਅਜਿਹੀ ਸਥਿਤੀ ’ਚ ਬੱਚਿਆਂ ਦੀ ਪੜ੍ਹਾਈ ਹੋਰ ਮਹਿੰਗੀ ਹੋ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ

ਵਿਭਾਗ ਨੂੰ ਲਿਖਤੀ ਸ਼ਿਕਾਇਤ ਦੇਣ ਮਾਪੇ: ਜ਼ਿਲ੍ਹਾ ਸਿੱਖਿਆ ਅਫ਼ਸਰ

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰੋੜਾ ਨੇ ਕਿਹਾ ਹੈ ਕਿ ਨਵਾਂ ਅਧਿਆਪਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜੇ ਸਕੂਲ ਪ੍ਰਬੰਧਕ ਮਾਪਿਆਂ 'ਤੇ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖ਼ਰੀਦਣ ਲਈ ਦਬਾਅ ਪਾਉਂਦੇ ਹਨ ਤਾਂ ਉਹ ਸੈਕਟਰ-19 ਸਥਿਤ ਸਿੱਖਿਆ ਵਿਭਾਗ ਦੇ ਦਫ਼ਤਰ ਨੂੰ ਲਿਖਤੀ ਸ਼ਿਕਾਇਤ ਦੇ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News