ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ

Friday, Nov 10, 2023 - 06:29 PM (IST)

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ

ਫਿਰੋਜ਼ਪੁਰ/ਜੈਤੋ (ਮਲਹੋਤਰਾ, ਕੁਮਾਰ, ਪਰਾਸ਼ਰ)- ਰੇਲ ਮੰਡਲ ਫਿਰੋਜ਼ਪੁਰ ਦੇ ਅਧੀਨ ਜੰਮੂ-ਕਸ਼ਮੀਰ ਰਾਜ ਵਿਚ ਪਹਿਲਾ ਰੇਲ ਕੋਚ ਰੈਸਟੋਰੈਂਟ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਮੰਡਲ ਰੇਲ ਪ੍ਰਬੰਧਕ ਸੰਜੈ ਸਾਹੂ ਨੇ ਦੱਸਿਆ ਕਿ ਫੂਡ ਆਨ ਵਹੀਲਜ਼ ਸਕੀਮ ਦੇ ਅਧੀਨ ਸ੍ਰੀ ਵੈਸ਼ਨੋ ਦੇਵੀ ਮਾਤਾ ਕਟੜਾ ਸਟੇਸ਼ਨ ’ਤੇ ਰੈਸਟੋਰੈਂਟ ਆਨ ਵਹੀਲਜ਼ ਸੇਵਾ ਆਰੰਭ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ-  ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ

PunjabKesari

ਇਕ ਪੁਰਾਣੇ ਕੋਚ ਨੂੰ ਆਧੁਨਿਕ ਰੈਸਟੋਰੈਂਟ ਦਾ ਰੂਪ ਦੇ ਕੇ ਇਸ ਨੂੰ ਆਕਰਸ਼ਕ ਲੁਕ ਦਿੱਤੀ ਗਈ ਹੈ ਜੋ ਇੱਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਦਾ ਧਿਆਨ ਆਪਣੇ ਵੱਲ ਖਿੱਚੇਗਾ। ਇਹ ਰੈਸਟੋਰੈਂਟ ਸਜਾਵਟ ਦੇ ਨਾਲ ਭਰਪੂਰ ਹੈ ਅਤੇ ਸਟੇਸ਼ਨ ’ਤੇ ਹੀ ਮੁਸਾਫ਼ਰਾਂ ਨੂੰ ਵਧੀਆ ਭੋਜਨ ਦੀ ਸੇਵਾ ਮੁਹੱਈਆ ਕਰੇਗਾ। ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਹ ਰੈਸਟੋਰੈਂਟ 24 ਘੰਟੇ ਖੁੱਲ੍ਹਾ ਰਹੇਗਾ। ਪਹਿਲੇ ਗੇੜ ਵਿਚ ਇਸ ਨੂੰ ਪੰਜ ਸਾਲ ਤੱਕ ਲਈ ਸ਼ੁਰੂ ਕੀਤਾ ਗਿਆ ਹੈ। ਇਸ ਰੈਸਟੋਰੈਂਟ ਨੂੰ ਕਈ ਤਰ੍ਹਾਂ ਦੀਆਂ ਵਿਸ਼ੇਸ਼ਤਾਵਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਵਿਚ ਆਮ ਲੋਕਾਂ ਅਤੇ ਰੇਲਵੇ ਯਾਤਰੀਆਂ ਨੂੰ ਮੁਫ਼ਤ ਵਾਈ-ਫਾਈ ਵਰਗੀਆਂ ਸ਼ਾਨਦਾਰ ਸਹੂਲਤਾਂ ਵੀ ਹੋਣਗੀਆਂ।

ਇਹ ਵੀ ਪੜ੍ਹੋ-  ਅੱਧੀ ਰਾਤ ਨੂੰ ਬਿਆਸ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਤੋਂ ਬਾਅਦ ਇਕ ਕਈ ਗੱਡੀਆਂ ਦੀ ਹੋਈ ਟੱਕਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News