Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

Wednesday, Nov 27, 2024 - 08:40 AM (IST)

ਜਲੰਧਰ (ਧਵਨ)- ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਲੋਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਦਫ਼ਤਰ ਵਲੋਂ ਪੁਲਸ ਦੀ ਰਿਪੋਰਟ ਮਿਲਦੇ ਸਾਰ ਅਗਲੇ ਦਿਨ ਹੀ ਬਿਨੈਕਾਰਾਂ ਨੂੰ ਪਾਸਪੋਰਟ ਭੇਜੇ ਜਾ ਰਹੇ ਹਨ। ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਰੋਜ਼ਾਨਾ 900 ਤੋਂ 1200 ਨਵੇਂ ਪਾਸਪੋਰਟ ਜਾਰੀ ਕੀਤੇ ਜਾ ਰਹੇ ਹਨ। ਜੇਕਰ ਇਸ ਤੋਂ ਵੱਧ ਪੁਲਸ ਰਿਪੋਰਟਾਂ ਮਿਲਦੀਆਂ ਹਨ ਤਾਂ ਪਾਸਪੋਰਟ ਦਫ਼ਤਰ ਉਸ ਲਈ ਵੀ ਤਿਆਰ ਹੈ, ਕਿਉਂਕਿ ਖੇਤਰੀ ਪਾਸਪੋਰਟ ਦਫ਼ਤਰ ਕੋਲ ਰੋਜ਼ਾਨਾ 2000 ਨਵੇਂ ਪਾਸਪੋਰਟ ਤਿਆਰ ਕਰਨ ਦੀ ਸਮਰੱਥਾ ਹੈ।

ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance

ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਬਿਨੈਕਾਰਾਂ ਨੂੰ ਅਪੁਆਇੰਟਮੈਂਟ ਲੈਣ ਲਈ 2 ਤੋਂ 3 ਮਹੀਨੇ ਤਕ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਇਹ ਉਡੀਕ ਸੂਚੀ ਖ਼ਤਮ ਕਰ ਦਿੱਤੀ ਗਈ ਹੈ। ਹੁਣ ਬਿਨੈਕਾਰ ਵਲੋਂ ਆਨਲਾਈਨ ਫਾਰਮ ਭਰਨ ਤੋਂ ਬਾਅਦ ਅਗਲੇ ਹੀ ਦਿਨ ਉਸ ਨੂੰ ਅਪੁਆਇੰਟਮੈਂਟ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੋਵਾਂ ਪਾਸਪੋਰਟ ਸੇਵਾ ਕੇਂਦਰਾਂ ਵਿਚ ਰੋਜ਼ਾਨਾ ਔਸਤਨ 1200 ਅਪੁਆਇੰਟਮੈਂਟਸ ਦਿੱਤੀਆਂ ਜਾ ਰਹੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ

'ਵਿਚੋਲਿਆਂ ਨੂੰ ਛੱਡ ਸਿੱਧਾ ਪਾਸਪੋਰਟ ਦਫ਼ਤਰ ਆਓ'

ਉਨ੍ਹਾਂ ਨੇ ਪਾਸਪੋਰਟ ਮੇਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਇਨ੍ਹਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਮੇਲਿਆਂ ਵਿਚ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਚੋਲਿਆਂ ਤੋਂ ਸੁਚੇਤ ਰਹਿਣ ਅਤੇ ਪਾਸਪੋਰਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਸਿੱਧੇ ਪਾਸਪੋਰਟ ਦਫ਼ਤਰ ਆਉਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News